Esther 8:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਾਰਦਕਈ ਨੇ ਰਾਜੇ ਦੇ ਅਧਿਕਾਰ ਮੁਤਾਬਿਕ ਆਦੇਸ਼ ਨੂੰ ਲਿਖਿਆ ਅਤੇ ਪਾਤਸ਼ਾਹ ਦੀ ਮੋਹਰ ਨਾਲ ਚਿੱਠੀਆਂ ਨੂੰ ਬੰਦ ਕੀਤਾ ਫੇਰ ਉਸ ਨੇ ਉਨ੍ਹਾਂ ਪੱਤਰਾਂ ਨੂੰ ਘੋੜਿਆਂ ਤੇ ਸੰਦੇਸ਼ਵਾਹਕਾਂ ਰਾਹੀਂ ਭੇਜ ਦਿੱਤਾ। ਉਹ ਤੇਜ ਘੋਢ਼ਿਆਂ ਉੱਤੇ ਸਵਾਰ ਹੋ ਗਏ ਤਾਂ ਕਿ ਉਹ ਚਿੱਠੀਆਂ ਨੂੰ ਜਲਦ ਤੋਂ ਜਲਦ ਪਹੁੰਚਾ ਸੱਕਣ। ਉਨ੍ਹਾਂ ਚਿੱਠੀਆਂ ਵਿੱਚ ਪਾਤਸ਼ਾਹ ਦਾ ਹੁਕਮ ਇਉਂ ਸੀ:
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਅਹਸ਼ਵੇਰੋਸ਼ ਪਾਤਸ਼ਾਹ ਦੇ ਨਾਉਂ ਉੱਤੇ ਲਿਖਿਆ ਅਤੇ ਉਸ ਉੱਤੇ ਪਾਤਸ਼ਾਹ ਦੀ ਮੋਹਰ ਲਾ ਲਈ ਅਤੇ ਓਹ ਪੱਤਰ ਅਸਵਾਰ ਡਾਕੀਆਂ ਦੇ ਰਾਹੀਂ ਘੱਲੇ ਜਿਹੜੇ ਤੇਜ਼ ਘੋੜਿਆਂ ਉੱਤੇ ਅਰਥਾਤ ਸ਼ਾਹੀ ਸਾਹਨ ਘੋੜਿਆਂ ਦੇ ਬੱਚਿਆਂ ਉੱਤੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਾਰਦਕਈ ਨੇ ਰਾਜਾ ਅਹਸ਼ਵੇਰੋਸ਼ ਦੇ ਨਾਮ ਉੱਤੇ ਹੁਕਮਨਾਮੇ ਲਿਖਵਾਏ ਅਤੇ ਉਨ੍ਹਾਂ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲਗਾ ਕੇ, ਤੇਜ਼ ਭੱਜਣ ਵਾਲੇ ਸ਼ਾਹੀ ਘੋੜਿਆਂ, ਖੱਚਰਾਂ, ਊਠਾਂ ਅਤੇ ਬਲ਼ਦਾਂ ਉੱਤੇ ਸਵਾਰ ਸੰਦੇਸ਼ਵਾਹਕਾਂ ਦੇ ਹੱਥ ਭੇਜ ਦਿੱਤੇ।