Esther 8:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਇੱਕ ਸ਼ਹਿਰ ਦੇ ਯਹੂਦੀਆਂ ਨੂੰ ਆਪਣੇ ਆਪ ਨੂੰ ਬਚਾਉਣ ਲਈ ਇੱਕ ਬਾਵੇਂ ਇਕੱਠੇ ਹੋਣ ਦਾ ਹੱਕ ਹੈ। ਜੇਕਰ ਕਿਸੇ ਵੀ ਕੌਮ ਦੀ ਫ਼ੌਜ ਉਨ੍ਹਾਂ, ਦੀਆਂ ਔਰਤਾਂ ਜਾਂ ਉਨ੍ਹਾਂ ਦੇ ਬੱਚਿਆਂ ਉੱਤੇ ਹਮਲਾ ਕਰੇ, ਤਾਂ ਉਨ੍ਹਾਂ ਨੂੰ ਉਸ ਪੂਰੀ ਫ਼ੌਜ ਨੂੰ ਤਬਾਹ ਕਰਨ, ਮਾਰਨ ਅਤੇ ਨਸ਼ਟ ਕਰਨ ਦਾ ਪੂਰਾ ਹੱਕ ਹੈ। ਯਹੂਦੀਆਂ ਨੂੰ ਉਨ੍ਹਾਂ ਵੈਰੀਆਂ ਨੂੰ ਨਸ਼ਟ ਕਰਕੇ ਉਨ੍ਹਾਂ ਦੀ ਦੋਲਤ ਲੈਣ ਦਾ ਵੀ ਪੂਰਾ ਹੱਕ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਵਿੱਚ ਪਾਤਸ਼ਾਹ ਨੇ ਯਹੂਦੀਆਂ ਨੂੰ ਜਿਹੜੇ ਹਰ ਇੱਕ ਸ਼ਹਿਰ ਵਿੱਚ ਸਨ ਇਕੱਠੇ ਹੋ ਜਾਣ ਦੀ ਆਗਿਆ ਦਿੱਤੀ ਕਿ ਆਪਣੀ ਜਾਨ ਦੇ ਬਚਾਉਣ ਲਈ ਅੜ ਜਾਣ ਅਤੇ ਉਨ੍ਹਾਂ ਲੋਕਾਂ ਤੇ ਸੂਬਿਆਂ ਦੀ ਸਾਰੀ ਫੌਜ ਨੂੰ ਨਾਸ਼ ਕਰਨ, ਵੱਢਣ, ਅਤੇ ਮਿਟਾਉਣ ਜਿਹੜੀ ਉਨ੍ਹਾਂ ਉੱਤੇ, ਉਨ੍ਹਾਂ ਦੇ ਬੱਚਿਆਂ ਤੇ ਤੀਵੀਆਂ ਉੱਤੇ ਵਾਰ ਕਰੇ ਅਤੇ ਉਨ੍ਹਾਂ ਦਾ ਮਾਲ ਲੁੱਟ ਲੈਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਹੁਕਮਨਾਮਿਆਂ ਵਿੱਚ ਰਾਜਾ ਵੱਲੋਂ ਸਾਰੇ ਯਹੂਦੀਆਂ ਨੂੰ ਜਿਹੜੇ ਸਾਰੇ ਸ਼ਹਿਰਾਂ ਵਿੱਚ ਰਹਿੰਦੇ ਸਨ, ਹੁਕਮ ਦਿੱਤਾ ਗਿਆ ਕਿ ਉਹ ਸਾਰੇ ਇਕੱਠੇ ਹੋ ਜਾਣ ਅਤੇ ਆਪਣੀ ਜਾਣ ਬਚਾਉਣ ਲਈ ਤਿਆਰ ਰਹਿਣ ਅਤੇ ਜਿਸ ਜਾਤੀ ਜਾਂ ਸੂਬੇ ਦੇ ਲੋਕ ਉਨ੍ਹਾਂ ਉੱਤੇ ਜਾਂ ਉਨ੍ਹਾਂ ਦੀਆਂ ਇਸਤਰੀਆਂ ਅਤੇ ਬੱਚਿਆਂ ਉੱਤੇ ਵਾਰ ਕਰਨ, ਯਹੂਦੀ ਉਨ੍ਹਾਂ ਸਾਰਿਆਂ ਨੂੰ ਮਾਰ ਦੇਣ, ਨਾਸ ਕਰਨ, ਮਿਟਾ ਦੇਣ ਅਤੇ ਉਨ੍ਹਾਂ ਦਾ ਮਾਲ ਧਨ ਲੁੱਟ ਲੈਣ।