Esther 8:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫੇਰ ਅਸਤਰ ਨੇ ਆਖਿਆ, “ਪਾਤਸ਼ਾਹ, ਜੇਕਰ ਤੂੰ ਮੈਨੂੰ ਪਸੰਦ ਕਰਦਾ ਹੈਂ ਅਤੇ ਜੇਕਰ ਤੂੰ ਮੇਰੇ ਤੇ ਪ੍ਰਸੰਨ ਹੈ ਅਤੇ ਜੇਕਰ ਤੈਨੂੰ ਮੇਰਾ ਵਿੱਚਾਰ ਚੰਗਾ ਲੱਗੇ ਤੇ ਜੇਕਰ ਤੂੰ ਮੇਰੇ ਨਾਲ ਖੁਸ਼ ਹੈਂ, ਤਾਂ ਕਿਰਪਾ ਕਰਕੇ ਇੱਕ ਨਵਾਂ ਹੁਕਮ ਜਾਰੀ ਕਰ ਦਿਓ ਜੋ ਕਿ ਅਗਾਰੀ ਹਮਦਾਬਾ ਦੇ ਪੁੱਤਰ ਹਾਮਾਨ ਦੇ ਆਦੇਸ਼ ਨੂੰ ਰੱਦ ਕਰ ਦੇਵੇ। ਉਸ ਨੇ ਪਾਤਸ਼ਹ ਦੇ ਸੂਬੇ ਵਿੱਚ ਸਾਰੇ ਯਹੂਦੀਆਂ ਨੂੰ ਤਬਾਹ ਕਰਣ ਦਾ ਆਦੇਸ਼ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਆਖਿਆ, ਜੇ ਪਾਤਸ਼ਾਹ ਨੂੰ ਚੰਗਾ ਲੱਗੇ ਅਤੇ ਮੈਂ ਉਹ ਦੀ ਨਿਗਾਹ ਵਿੱਚ ਦਯਾ ਦੀ ਭਾਗੀ ਹੋਵਾਂ ਅਰ ਏਹ ਗੱਲ ਪਾਤਸ਼ਾਹ ਨੂੰ ਵੀ ਮੁਨਾਸਬ ਲੱਗੇ ਅਰ ਮੈਂ ਉਸ ਦੀ ਨਿਗਾਹ ਵਿੱਚ ਚੰਗੀ ਲੱਗਾਂ ਤਾਂ ਅਗਾਗੀ ਹਮਦਾਥਾ ਦੇ ਪੁੱਤ੍ਰ ਹਾਮਾਨ ਦੇ ਓਹ ਪਰਵਾਨੇ ਜਿਹੜੇ ਉਸ ਨੇ ਓਹਨਾਂ ਯਹੂਦੀਆਂ ਦੇ ਮਿਟਾਉਣ ਲਈ ਲਿਖੇ ਹਨ ਜੋ ਪਾਤਸ਼ਾਹ ਦੇ ਸਾਰੇ ਸੂਬਿਆਂ ਵਿੱਚ ਹਨ ਫੇਰ ਮੋੜ ਲਏ ਜਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸ ਨੇ ਕਿਹਾ, “ਜੇਕਰ ਰਾਜਾ ਨੂੰ ਸਵੀਕਾਰ ਹੋਵੇ ਅਤੇ ਜੇਕਰ ਉਹ ਮੇਰੇ ਤੋਂ ਪ੍ਰਸੰਨ ਹੈ ਅਤੇ ਜੇ ਇਹ ਗੱਲ ਰਾਜਾ ਨੂੰ ਵੀ ਠੀਕ ਲੱਗੇ ਅਤੇ ਜੇਕਰ ਮੈਂ ਵੀ ਉਸ ਦੀ ਨਿਗਾਹ ਵਿੱਚ ਚੰਗੀ ਹਾਂ, ਤਾਂ ਉਹ ਹੁਕਮਨਾਮੇ ਜਿਹੜੇ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੇ ਰਾਜਾ ਦੇ ਸਾਰੇ ਸੂਬਿਆਂ ਵਿੱਚ ਯਹੂਦੀਆਂ ਨੂੰ ਨਾਸ ਕਰਨ ਦੀ ਯੋਜਨਾ ਬਣਾ ਕੇ ਲਿਖਵਾਏ ਸਨ, ਉਨ੍ਹਾਂ ਨੂੰ ਬਦਲਣ ਲਈ ਲਿਖਿਆ ਜਾਵੇ।