Esther 9:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਉਹ ਦਿਨ ਸਨ ਜਿਨ੍ਹਾਂ ਵਿੱਚ ਯਹੂਦੀਆਂ ਨੂੰ ਆਪਣੇ ਵੈਰੀਆਂ ਤੋਂ ਆਰਾਮ ਮਿਲਿਆ ਅਤੇ ਇਹ ਮਹੀਨਾ ਉਨ੍ਹਾਂ ਲਈ ਗਮ ਤੋਂ ਖੁਸ਼ੀ ਵਿੱਚ ਅਤੇ ਰੋਣ ਪਿੱਟਣ ਤੋਂ ਖੁਸ਼ੀ ਵਿੱਚ ਬਦਲ ਗਿਆ। ਉਸ ਨੇ ਇਨ੍ਹਾਂ ਦਿਨਾਂ ਨੂੰ ਖੁਸ਼ੀ ਦੀਆਂ ਛੁੱਟੀਆਂ ਘੋਸ਼ਿਤ ਕਰਨ ਲਈ, ਅਤੇ ਜਸ਼ਨ ਮਨਾਉਣ ਲਈ ਅਤੇ ਦਾਅਵਤਾਂ ਕਰਨ ਲਈ, ਇੱਕ ਦੂਜੇ ਨੂੰ ਤੋਹਫ਼ੇ ਦੇਣ ਲਈ ਅਤੇ ਗਰੀਬ ਲੋਕਾਂ ਨੂੰ ਤੋਹਫ਼ੇ ਭੇਜਣ ਲਈ ਵੀ ਕਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਏਹ ਓਹ ਦਿਨ ਸਨ ਜਿਨ੍ਹਾਂ ਵਿੱਚ ਯਹੂਦੀਆਂ ਨੂੰ ਆਪਣਿਆਂ ਵੈਰੀਆਂ ਤੋਂ ਅਰਾਮ ਮਿਲਿਆ ਅਰ ਇਹ ਮਹੀਨਾ ਓਹਨਾਂ ਲਈ ਗਮ ਤੋਂ ਖੁਸ਼ੀ ਵਿੱਚ ਅਰ ਰੋਣ ਪਿੱਟਨ ਤੋਂ ਇੱਕ ਸ਼ੁਭ ਦਿਨ ਵਿੱਚ ਬਦਲ ਗਿਆ ਤਾਂ ਜੋ ਉਹ ਏਸ ਨੂੰ ਦਾਉਤ ਦਾ ਦਿਨ ਅਰ ਅਨੰਦ ਦਾ ਦਿਨ ਅਤੇ ਇੱਕ ਦੂਜੇ ਨੂੰ ਛਾਂਦਾ ਘੱਲਣ ਦਾ ਦਿਨ ਅਤੇ ਗਰੀਬਾਂ ਨੂੰ ਇਨਾਮ ਦੇਣ ਦਾ ਦਿਨ ਬਣਾਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਇਹ ਹੀ ਉਹ ਦਿਨ ਸਨ, ਜਿਨ੍ਹਾਂ ਵਿੱਚ ਯਹੂਦੀਆਂ ਨੂੰ ਆਪਣਿਆਂ ਵੈਰੀਆਂ ਤੋਂ ਅਰਾਮ ਮਿਲਿਆ, ਅਤੇ ਇਸ ਮਹੀਨੇ ਵਿੱਚ ਉਨ੍ਹਾਂ ਦਾ ਗ਼ਮ ਅਨੰਦ ਵਿੱਚ ਅਤੇ ਰੋਣਾ-ਪਿੱਟਣਾ ਖੁਸ਼ੀ ਦੇ ਦਿਨ ਵਿੱਚ ਬਦਲ ਗਿਆ। ਇਸ ਲਈ ਉਹ ਇਸ ਦਿਨ ਨੂੰ ਦਾਵਤ, ਅਨੰਦ, ਅਤੇ ਇੱਕ ਦੂਜੇ ਨੂੰ ਸੁਗਾਤਾਂ ਭੇਜਣ ਦਾ ਦਿਨ ਅਤੇ ਗਰੀਬਾਂ ਨੂੰ ਦਾਨ ਦੇਣ ਦਾ ਦਿਨ ਕਰਕੇ ਮਨਾਉਣ।