Esther 9:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਗਾਗੀ ਹਮਦਾਬਾ ਦਾ ਪੁੱਤਰ ਹਾਮਾਨ ਯਹੂਦੀਆਂ ਦਾ ਵੈਰੀ ਸੀ ਅਤੇ ਉਸ ਨੇ ਯਹੂਦੀਆਂ ਨੂੰ ਤਬਾਹ ਕਰਨ ਦੀ ਭੈੜੀ ਵਿਉਂਤ ਬਣਾਈ ਸੀ ਅਤੇ ਹਾਮਾਨ ਨੇ ਯਹੂਦੀਆਂ ਨੂੰ ਤਬਾਹ ਕਰਨ ਵਾਸਤੇ ਦਿਨ ਮੁਕਰ੍ਰਰ ਕਰਨ ਲਈ ਗੁਣੇ ਪਾਏ ਸਨ, ਉਨ੍ਹਾਂ ਦਿਨਾਂ ਵਿੱਚ ਗੁਣੇ ਨੂੰ “ਪੂਰੀਮ” ਕਿਹਾ ਜਾਂਦਾ ਸੀ, ਇਸੇ ਲਈ ਇਸ ਛੁੱਟੀ ਨੂੰ “ਪੂਰੀਮ” ਆਖਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਅਗਾਗੀ ਹਮਦਾਥਾ ਦੇ ਪੁੱਤ੍ਰ ਹਾਮਾਨ ਸਾਰੇ ਯਹੂਦੀਆਂ ਦੇ ਦੂਤੀ ਦੁਸ਼ਮਣ ਨੇ ਯਹੂਦੀਆਂ ਦੇ ਵਿਰੁੱਧ ਓਹਨਾਂ ਨੂੰ ਨਾਸ਼ ਕਰਨ ਦੀ ਗੋਸ਼ਟ ਕੀਤੀ ਸੀ ਅਰ ਉਸ ਦੇ ਲਈ ਪੁਰ ਅਰਥਾਤ ਗੁਣੇ ਸੁੱਟੇ ਸਨ ਤਾਂ ਜੋ ਉਹਨਾਂ ਨੂੰ ਦੁਖ ਦੇਵੇ ਅਤੇ ਓਹਨਾਂ ਨੂੰ ਮਿਟਾ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਅਗਾਗੀ ਹਮਦਾਥਾ ਦਾ ਪੁੱਤਰ ਹਾਮਾਨ ਜੋ ਸਾਰੇ ਯਹੂਦੀਆਂ ਦਾ ਵੈਰੀ ਸੀ, ਉਸਨੇ ਯਹੂਦੀਆਂ ਦਾ ਨਾਸ ਕਰਨ ਦੀ ਯੋਜਨਾ ਬਣਾਈ ਸੀ ਅਤੇ ਇਸ ਲਈ “ਪੂਰ” ਅਰਥਾਤ ਪਰਚੀਆਂ ਪਾਈਆਂ ਸਨ, ਤਾਂ ਜੋ ਉਨ੍ਹਾਂ ਨੂੰ ਦੁੱਖ ਦੇਵੇ ਅਤੇ ਮਿਟਾ ਦੇਵੇ।