Esther 9:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਮਾਨ ਨੇ ਇਹ ਬੁਰਿਆਈ ਕੀਤੀ ਪਰ ਅਸਤਰ ਪਾਤਸ਼ਾਹ ਕੋਲ ਇਸ ਬਾਰੇ ਗੱਲ ਕਰਨ ਲਈ ਗਈ। ਇਸ ਲਈ ਪਾਤਸ਼ਾਹ ਨੇ ਨਵਾਂ ਹੁਕਮ ਭੇਜਿਆ ਅਤੇ ਉਸ ਨਵੇਂ ਆਦੇਸ਼ ਨੇ ਸਿਰਫ਼ ਹਾਮਾਨ ਦੀ ਵਿਉਂਤ ਨੂੰ ਹੀ ਤਬਾਹ ਨਹੀਂ ਕੀਤਾ ਪਰ ਇਹ ਹਾਮਾਨ ਅਤੇ ਉਸ ਦੇ ਪਰਿਵਾਰ ਤੇ ਲਾਗੂ ਹੋਈ। ਇਵੇਂ ਹਾਮਾਨ ਅਤੇ ਉਸ ਦੇ ਪੁੱਤਰ ਸੂਲੀ ਚਾਢ਼ੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਇਹ ਮਾਮਲਾ ਪਾਤਸ਼ਾਹ ਦੇ ਸਾਹਮਣੇ ਆਇਆ ਤਾਂ ਉਸ ਨੇ ਪੱਤਰਾਂ ਦੇ ਰਾਹੀਂ ਹੁਕਮ ਦਿੱਤਾ ਕਿ ਉਸ ਬੁਰੇ ਮਤੇ ਨੂੰ ਜਿਹੜਾ ਉਸ ਯਹੂਦੀਆਂ ਦੇ ਵਿੱਰੁਧ ਕੀਤਾ ਉਲਟਾ ਉਸ ਦੇ ਹੀ ਸਿਰ ਉੱਤੇ ਪਵੇ ਅਤੇ ਉਹ ਅਰ ਉਸ ਦੇ ਪੁੱਤ੍ਰ ਸੂਲੀ ਉੱਤੇ ਟੰਗੇ ਜਾਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦ ਇਹ ਮਾਮਲਾ ਰਾਜਾ ਦੇ ਸਾਹਮਣੇ ਆਇਆ ਤਾਂ ਉਸ ਨੇ ਹੁਕਮਨਾਮੇ ਲਿਖਵਾ ਕੇ ਹੁਕਮ ਜਾਰੀ ਕੀਤਾ ਕਿ ਜੋ ਦੁਸ਼ਟ ਯੋਜਨਾ ਹਾਮਾਨ ਨੇ ਯਹੂਦੀਆਂ ਦੇ ਵਿਰੁੱਧ ਬਣਾਈ ਸੀ, ਉਹ ਉਲਟਾ ਉਸ ਦੇ ਹੀ ਸਿਰ ਉੱਤੇ ਹੀ ਪਵੇ, ਤਦ ਉਹ ਅਤੇ ਉਸ ਦੇ ਪੁੱਤਰ ਫਾਂਸੀ ਦੇ ਕੇ ਲਟਕਾਏ ਗਏ।