Exodus 1:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਸਰੀਆਂ ਨੇ ਇਸਰਾਏਲੀਆਂ ਲਈ ਜਿਉਣਾ ਮੁਸ਼ਕਿਲ ਕਰ ਦਿੱਤਾ। ਉਨ੍ਹਾਂ ਨੇ ਇਸਰਾਏਲੀਆਂ ਨੂੰ ਇੱਟਾਂ ਗਾਰੇ ਦਾ ਔਖਾ ਕੰਮ ਕਰਨ ਲਈ ਮਜ਼ਬੂਰ ਕੀਤਾ। ਉਨ੍ਹਾਂ ਨੇ ਉਨ੍ਹਾਂ ਨੂੰ ਖੇਤਾਂ ਵਿੱਚ ਵੀ ਔਖੇ ਕੰਮ ਕਰਨ ਲਈ ਮਜ਼ਬੂਰ ਕੀਤਾ। ਉਨ੍ਹਾਂ ਨੇ ਉਨ੍ਹਾਂ ਦੇ ਹਰ ਕੰਮ ਵਿੱਚ ਸਖਤ ਮਿਹਨਤ ਨਾਲ ਕੰਮ ਕਰਨ ਲਈ ਮਜ਼ਬੂਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਔਖੀ ਟਹਿਲ ਨਾਲ ਅਰਥਾਤ ਗਾਰੇ, ਇੱਟਾਂ ਅਤੇ ਖੇਤਾਂ ਵਿੱਚ ਹਰ ਪਰਕਾਰ ਦੀ ਟਹਿਲ ਨਾਲ ਉਨ੍ਹਾਂ ਦਾ ਜੀਉਣ ਖੱਟਾ ਕਰ ਦਿੱਤਾ। ਜਿਹੜੀ ਟਹਿਲ ਉਨ੍ਹਾਂ ਤੋਂ ਕਰਾਂਉਦੇ ਸਨ ਉਹ ਕਰੜਾਈ ਨਾਲ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਔਖੀ ਟਹਿਲ ਨਾਲ ਅਰਥਾਤ ਗਾਰੇ, ਇੱਟਾਂ ਅਤੇ ਖੇਤਾਂ ਵਿੱਚ ਹਰ ਪਰਕਾਰ ਦੀ ਟਹਿਲ ਨਾਲ ਉਨ੍ਹਾਂ ਦਾ ਜੀਉਣ ਖੱਟਾ ਕਰ ਦਿੱਤਾ। ਜਿਹੜੀ ਟਹਿਲ ਉਨ੍ਹਾਂ ਤੋਂ ਕਰਾਉਂਦੇ ਸਨ ਉਹ ਸਖ਼ਤੀ ਨਾਲ ਸੀ।