Exodus 1:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਜੇ ਨੇ ਆਖਿਆ, “ਤੁਸੀਂ ਇਬਰਾਨੀ ਔਰਤਾਂ ਦੀ ਬੱਚੇ ਜੰਮਣ ਵਿੱਚ ਸਹਾਇਤਾ ਕਰਦੀਆਂ ਰਹੋਂਗੀਆਂ। ਜੇ ਕੁੜੀ ਜੰਮੇ ਤਾਂ ਉਸ ਨੂੰ ਜਿਉਣ ਦਿਓ ਪਰ ਜੇ ਮੁੰਡਾ ਜੰਮੇ ਤਾਂ ਤੁਸੀਂ ਉਸ ਨੂੰ ਜ਼ਰੂਰ ਮਾਰ ਦਿਓ।”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਇਬਰਾਨਣਾਂ ਲਈ ਤੁਸੀਂ ਦਾਈ ਪੁਣਾ ਕਰਦੀਆਂ ਹੋ ਅਰ ਤੁਸੀਂ ਉਨ੍ਹਾਂ ਨੂੰ ਜਣਾਉਣ ਦੇ ਪੀੜ੍ਹੇ ਉੱਤੇ ਵੇਖਦੀਆਂ ਹੋ ਤਾਂ ਜੇ ਕਰ ਉਹ ਪੁੱਤ੍ਰ ਹੋਵੇ ਉਸ ਨੂੰ ਮਾਰ ਸੁੱਟੋ ਪਰ ਜੇ ਕਰ ਧੀ ਹੋਵੇ ਤਾਂ ਉਹ ਜੀਉਂਦੀ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਇਬਰਾਨਣਾਂ ਲਈ ਤੁਸੀਂ ਦਾਈ ਪੁਣਾ ਕਰਦੀਆਂ ਹੋ ਅਤੇ ਤੁਸੀਂ ਉਨ੍ਹਾਂ ਨੂੰ ਜਣਾਉਣ ਦੇ ਪੀੜ੍ਹੇ ਉੱਤੇ ਵੇਖਦੀਆਂ ਹੋ ਤਾਂ ਜੇਕਰ ਉਹ ਪੁੱਤਰ ਹੋਵੇ ਉਸ ਨੂੰ ਮਾਰ ਸੁੱਟੋ ਪਰ ਜੇਕਰ ਧੀ ਹੋਵੇ ਤਾਂ ਉਹ ਜਿਉਂਦੀ ਰਹੇ।