Exodus 11:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੇਰੇ ਇਹ ਸਾਰੇ ਗੁਲਾਮ (ਮਿਸਰੀ), ਥੱਲੇ ਝੁਕ ਕੇ ਮੇਰੀ ਉਪਾਸਨਾ ਕਰਨਗੇ। ਉਹ ਆਖਣਗੇ, ‘ਜਾ, ਅਤੇ ਆਪਣੇ ਸਾਰੇ ਲੋਕਾਂ ਨੂੰ ਆਪਣੇ ਨਾਲ ਲੈ ਜਾ।’ ਇਸਤੋਂ ਮਗਰੋਂ ਮੈਂ ਬਾਹਰ ਜਾਵਾਂਗਾ।” ਫ਼ੇਰ ਮੂਸਾ ਬਹੁਤ ਜ਼ਿਆਦਾ ਗੁੱਸੇ ਵਿੱਚ ਫ਼ਿਰਊਨ ਕੋਲੋਂ ਚੱਲਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਏਹ ਤੇਰੇ ਸਭ ਟਹਿਲੂਏ ਮੇਰੀ ਵੱਲ ਉਤਰਨਗੇ ਅਤੇ ਮੇਰੇ ਅੱਗੇ ਮੱਥੇ ਰਗੜਨਗੇ ਏਹ ਆਖ ਕੇ ਕਿ ਤੂੰ ਜਾਹ ਅਤੇ ਤੇਰੇ ਸਾਰੇ ਲੋਕ ਜਿਹੜੇ ਤੇਰੀ ਪੈਰਵੀ ਕਰਦੇ ਹਨ ਅਰ ਉਸ ਦੇ ਪਿੱਛੋਂ ਮੈਂ ਨਿੱਕਲ ਜਾਵਾਂਗਾ। ਫੇਰ ਉਹ ਫ਼ਿਰਊਨ ਦੇ ਕੋਲੋਂ ਕਰੋਧ ਦੀ ਅੱਗ ਵਿੱਚ ਨਿੱਕਲ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਤੇਰੇ ਸਭ ਟਹਿਲੂਏ ਮੇਰੀ ਵੱਲ ਉੱਤਰਨਗੇ ਅਤੇ ਮੇਰੇ ਅੱਗੇ ਮੱਥੇ ਰਗੜਨਗੇ ਇਹ ਆਖ ਕੇ ਕਿ ਤੂੰ ਜਾ ਅਤੇ ਤੇਰੇ ਸਾਰੇ ਲੋਕ ਜਿਹੜੇ ਤੇਰੀ ਪੈਰਵੀ ਕਰਦੇ ਹਨ ਅਤੇ ਉਸ ਦੇ ਪਿੱਛੋਂ ਮੈਂ ਨਿੱਕਲ ਜਾਂਵਾਂਗਾ। ਫੇਰ ਉਹ ਫ਼ਿਰਊਨ ਦੇ ਕੋਲੋਂ ਕ੍ਰੋਧ ਦੀ ਅੱਗ ਵਿੱਚ ਨਿੱਕਲ ਗਿਆ।