Exodus 12:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵੇਲੇ ਜਦੋਂ ਯਹੋਵਾਹ ਮਿਸਰ ਵਿੱਚੋਂ ਪਲੋਠੀ ਸੰਤਾਨ ਨੂੰ ਮਾਰਨ ਲਈ ਲੰਘੇਗਾ, ਤਾਂ ਯਹੋਵਾਹ ਤੁਹਾਡੇ ਦਰਵਾਜ਼ਿਆਂ ਦੀਆਂ ਚੁਗਾਠਾਂ ਦੇ ਉੱਪਰਲੇ ਪਾਸੇ ਅਤੇ ਪਾਸਿਆਂ ਉੱਤੇ ਖੂਨ ਦੇਖ ਲਵੇਗਾ। ਫ਼ੇਰ ਯਹੋਵਾਹ ਉਸ ਘਰ ਨੂੰ ਬਚਾਵੇਗਾ। ਯਹੋਵਾਹ ਤਬਾਹ ਕਰਨ ਵਾਲੇ ਨੂੰ ਤੁਹਾਡੇ ਘਰਾਂ ਵਿੱਚ ਆਉਣ ਅਤੇ ਤੁਹਾਨੂੰ ਨੁਕਸਾਨ ਪਹੁੰਚਾਉਣ ਨਹੀਂ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਯਹੋਵਾਹ ਮਿਸਰੀਆਂ ਦੇ ਮਾਰਨ ਲਈ ਲੰਘੇਗਾ ਅਰ ਜਦ ਉਹ ਸੇਰੂ ਅਤੇ ਦੋਹਾਂ ਬਾਹੀਆਂ ਉੱਤੇ ਲਹੂ ਨੂੰ ਵੇਖੇਗਾ ਤਾਂ ਯਹੋਵਾਹ ਉਸ ਬੂਹੇ ਤੋਂ ਪਾਸਾ ਦੇਕੇ ਲੰਘ ਜਾਵੇਗਾ ਅਰ ਨਾਸ ਕਰਨ ਵਾਲੇ ਨੂੰ ਤੁਹਾਡੇ ਮਾਰਨ ਲਈ ਤੁਹਾਡਿਆਂ ਘਰਾਂ ਵਿੱਚ ਨਾ ਆਉਣ ਦੇਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਯਹੋਵਾਹ ਮਿਸਰੀਆਂ ਦੇ ਮਾਰਨ ਲਈ ਲੰਘੇਗਾ ਅਤੇ ਜਦ ਉਹ ਸੇਰੂ ਅਤੇ ਦੋਹਾਂ ਬਾਹੀਆਂ ਉੱਤੇ ਲਹੂ ਨੂੰ ਵੇਖੇਗਾ ਤਾਂ ਯਹੋਵਾਹ ਉਸ ਦਰਵਾਜ਼ੇ ਤੋਂ ਪਾਸਾ ਦੇ ਕੇ ਲੰਘ ਜਾਵੇਗਾ ਅਤੇ ਨਾਸ ਕਰਨ ਵਾਲੇ ਨੂੰ ਤੁਹਾਡੇ ਮਾਰਨ ਲਈ ਤੁਹਾਡਿਆਂ ਘਰਾਂ ਵਿੱਚ ਨਾ ਆਉਣ ਦੇਵੇਗਾ।