Exodus 13:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਸਰ ਵਿੱਚ, ਫ਼ਿਰਊਨ ਜ਼ਿੱਦੀ ਸੀ। ਉਹ ਸਾਨੂੰ ਜਾਣ ਨਹੀਂ ਸੀ ਦਿੰਦਾ। ਇਸ ਲਈ ਯਹੋਵਾਹ ਨੇ ਉਸ ਧਰਤੀ ਦੀ ਹਰ ਪਲੋਠੀ ਸੰਤਾਨ ਨੂੰ ਮਾਰ ਦਿੱਤਾ। (ਯਹੋਵਾਹ ਨੇ ਪਹਿਲੋਠੇ ਜਾਨਵਰਾਂ ਅਤੇ ਪਹਿਲੋਠੇ ਪੁੱਤਰਾਂ ਨੂੰ ਮਾਰ ਦਿੱਤਾ।) ਇਹੀ ਕਾਰਣ ਹੈ ਕਿ ਮੈਂ ਹਰੇਕ ਪਹਿਲੋਠਾ ਨਰ ਜਾਨਵਰ ਯਹੋਵਾਹ ਨੂੰ ਅਰਪਨ ਕਰਦਾ ਹਾਂ। ਅਤੇ ਇਹੀ ਕਾਰਣ ਹੈ ਕਿ ਮੈਂ ਆਪਣੇ ਹਰੇਕ ਪਹਿਲੋਠੇ ਪੁੱਤਰ ਨੂੰ ਯਹੋਵਾਹ ਤੋਂ ਵਾਪਸ ਖਰੀਦਦਾ ਹਾਂ।’
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਐਉਂ ਹੋਇਆ ਕਿ ਜਾਂ ਫ਼ਿਰਊਨ ਨੇ ਸਾਡਾ ਬਾਹਰ ਜਾਣਾ ਔਖਾ ਕਰ ਦਿੱਤਾ ਤਾਂ ਯਹੋਵਾਹ ਨੇ ਮਿਸਰ ਦੇਸ ਦੇ ਸਾਰੇ ਪਲੋਠਿਆਂ ਨੂੰ ਮਾਰ ਸੁੱਟਿਆ ਆਦਮੀ ਦੇ ਪਲੋਠੇ ਤੋਂ ਲੈਕੇ ਡੰਗਰ ਦੇ ਪਲੋਠੇ ਤੀਕ। ਏਸ ਲਈ ਅਸੀਂ ਯਹੋਵਾਹ ਨੂੰ ਨਰਾਂ ਵਿੱਚੋਂ ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਬਲੀ ਦਿੰਦੇ ਹਾਂ ਅਰ ਆਪਣੇ ਪੁੱਤ੍ਰਾਂ ਵਿੱਚੋਂ ਹਰ ਪਲੋਠੇ ਨੂੰ ਛੁਡਾ ਲੈਂਦੇ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਇਸ ਤਰ੍ਹਾਂ ਹੋਇਆ ਕਿ ਜਾਂ ਫ਼ਿਰਊਨ ਨੇ ਸਾਡਾ ਬਾਹਰ ਜਾਣਾ ਔਖਾ ਕਰ ਦਿੱਤਾ ਤਾਂ ਯਹੋਵਾਹ ਨੇ ਮਿਸਰ ਦੇਸ ਦੇ ਸਾਰੇ ਪਹਿਲੌਠਿਆਂ ਨੂੰ ਮਾਰ ਸੁੱਟਿਆ ਆਦਮੀ ਦੇ ਪਹਿਲੌਠੇ ਤੋਂ ਲੈ ਕੇ ਡੰਗਰ ਦੇ ਪਹਿਲੌਠੇ ਤੱਕ। ਇਸ ਲਈ ਅਸੀਂ ਯਹੋਵਾਹ ਨੂੰ ਨਰਾਂ ਵਿੱਚੋਂ ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਬਲੀ ਦਿੰਦੇ ਹਾਂ ਅਤੇ ਆਪਣੇ ਪੁੱਤਰਾਂ ਵਿੱਚੋਂ ਹਰ ਪਹਿਲੌਠੇ ਨੂੰ ਛੁਡਾ ਲੈਂਦੇ ਹਾਂ।