Exodus 13:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਫ਼ਿਰਊਨ ਨੇ ਲੋਕਾਂ ਨੂੰ ਮਿਸਰ ਛੱਡ ਜਾਣ ਲਈ ਮਜ਼ਬੂਰ ਕਰ ਦਿੱਤਾ, ਯਹੋਵਾਹ ਨੇ ਲੋਕਾਂ ਦੀ ਅਗਵਾਈ ਫ਼ਿਲੀਸਤੀਆਂ ਦੀ ਧਰਤੀ ਵੱਲ ਜਾਂਦੀ ਸੜਕ ਵੱਲ ਨਹੀਂ ਕੀਤੀ ਜਦ ਕਿ ਨਵੀਂ ਧਰਤੀ ਨੂੰ ਇਹ ਸਭ ਤੋਂ ਛੋਟਾ ਰਾਹ ਸੀ। ਯਹੋਵਾਹ ਨੇ ਆਖਿਆ, “ਜੇ ਲੋਕ ਉਸ ਰਾਸਤੇ ਜਾਣਗੇ, ਉਨ੍ਹਾਂ ਨੂੰ ਲੜਨਾ ਪਵੇਗਾ। ਫ਼ੇਰ ਸ਼ਾਇਦ ਉਹ ਆਪਣੇ ਮਨ ਬਦਲ ਕੇ ਮਿਸਰ ਨੂੰ ਵਾਪਸ ਪਰਤ ਜਾਣ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਾਂ ਫ਼ਿਰਊਨ ਨੇ ਲੋਕਾਂ ਨੂੰ ਜਾਣ ਦਿੱਤਾ ਤਾਂ ਪਰਮੇਸ਼ੁਰ ਉਨ੍ਹਾਂ ਨੂੰ ਫਲਿਸਤੀਆਂ ਦੇ ਦੇਸ ਦੇ ਰਾਹ ਨਾ ਲੈ ਗਿਆ ਭਾਵੇਂ ਉਹ ਨੇੜੇ ਸੀ ਕਿਉਂ ਜੋ ਪਰਮੇਸ਼ੁਰ ਨੇ ਆਖਿਆ, ਸ਼ਾਇਤ ਲੋਕ ਜੰਗ ਨੂੰ ਵੇਖ ਕੇ ਪਛਤਾਉਣ ਅਰ ਮਿਸਰ ਨੂੰ ਮੁੜ ਜਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਤਰ੍ਹਾਂ ਹੋਇਆ ਕਿ ਜਾਂ ਫ਼ਿਰਊਨ ਨੇ ਲੋਕਾਂ ਨੂੰ ਜਾਣ ਦਿੱਤਾ ਤਾਂ ਪਰਮੇਸ਼ੁਰ ਉਨ੍ਹਾਂ ਨੂੰ ਫ਼ਲਿਸਤੀਆਂ ਦੇ ਦੇਸ ਦੇ ਰਾਹ ਨਾ ਲੈ ਗਿਆ ਭਾਵੇਂ ਉਹ ਨੇੜੇ ਸੀ ਕਿਉਂ ਜੋ ਪਰਮੇਸ਼ੁਰ ਨੇ ਆਖਿਆ, ਸ਼ਾਇਦ ਲੋਕ ਜੰਗ ਨੂੰ ਵੇਖ ਕੇ ਪਛਤਾਉਣ ਅਤੇ ਮਿਸਰ ਨੂੰ ਮੁੜ ਜਾਣ।