Exodus 14:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਪ੍ਰਭਾਤ ਵੇਲੇ, ਮੂਸਾ ਨੇ ਆਪਣਾ ਹੱਥ ਸਮੁੰਦਰ ਦੇ ਉੱਪਰ ਫ਼ੈਲਾਇਆ ਅਤੇ ਪਾਣੀ ਆਪਣੀ ਪਹਿਲਾਂ ਵਾਲੀ ਪੱਧਰ ਵੱਲ ਵਾਪਸ ਦੌੜਿਆ। ਮਿਸਰੀ ਆਪਣੀ ਪੂਰੀ ਵਾਹ ਲਾਕੇ ਪਾਣੀ ਵਿੱਚੋਂ ਭੱਜ ਰਹੇ ਸਨ, ਪਰ ਯਹੋਵਾਹ ਨੇ ਉਨ੍ਹਾਂ ਨੂੰ ਸਮੁੰਦਰ ਦੇ ਨਾਲ ਹੀ ਰੋੜ੍ਹ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਰ ਪੌਹ ਫਟਣ ਵੇਲੇ ਸਮੁੰਦਰ ਆਪਣੇ ਪਹਿਲੇ ਬਲ ਨਾਲ ਮੁੜਿਆ ਅਤੇ ਮਿਸਰੀ ਉਸ ਦੀ ਵੱਲੋਂ ਨੱਠੇ ਪਰ ਯਹੋਵਾਹ ਨੇ ਮਿਸਰੀਆਂ ਨੂੰ ਸਮੁੰਦਰ ਦੇ ਵਿੱਚ ਛੰਡ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਪਹੁ ਫਟਣ ਵੇਲੇ ਸਮੁੰਦਰ ਆਪਣੇ ਪਹਿਲੇ ਬਲ ਨਾਲ ਮੁੜਿਆ ਅਤੇ ਮਿਸਰੀ ਉਸ ਦੀ ਵੱਲੋਂ ਨੱਠੇ ਪਰ ਯਹੋਵਾਹ ਨੇ ਮਿਸਰੀਆਂ ਨੂੰ ਸਮੁੰਦਰ ਦੇ ਵਿੱਚ ਛੰਡ ਸੁੱਟਿਆ।