Exodus 16:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਉਨ੍ਹਾਂ ਨੂੰ ਆਖਿਆ, “ਇਹੀ ਸੀ ਜਿਸਦੇ ਵਾਪਰਨ ਬਾਰੇ ਯਹੋਵਾਹ ਨੇ ਆਖਿਆ ਸੀ। ਇਹ ਇਸ ਲਈ ਵਾਪਰਿਆ ਕਿਉਂਕਿ ਕੱਲ ਯਹੋਵਾਹ ਦੇ ਆਦਰ ਵਿੱਚ ਅਰਾਮ ਦਾ ਖਾਸ ਦਿਨ, ਸਬਤ ਹੈ। ਤੁਸੀਂ ਓਨਾ ਭੋਜਨ ਪਕਾ ਸੱਕਦੇ ਹੋ ਜਿੰਨਾ ਤੁਹਾਨੂੰ ਅੱਜ ਲੋੜੀਂਦਾ ਹੈ। ਪਰ ਬਾਕੀ ਦਾ ਭੋਜਨ ਕਲ ਸਵੇਰ ਲਈ ਬਚਾ ਲਵੋ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਆਖਿਆ, ਏਹ ਉਹੋ ਹੀ ਗੱਲ ਹੈ ਜਿਹੜੀ ਯਹੋਵਾਹ ਬੋਲਿਆ ਸੀ। ਭਲਕੇ ਯਹੋਵਾਹ ਦੇ ਪਵਿੱਤ੍ਰ ਸਬਤ ਦੀ ਮਨਾਉਤਾ ਹੈ ਸੋ ਜੋ ਪਕਾਉਣਾ ਹੈ ਪਕਾ ਲਓ ਅਤੇ ਜੋ ਉਬਾਲਣਾ ਹੈ ਉਬਾਲ ਲਓ ਅਤੇ ਜੋ ਬਾਕੀ ਬਚੇ ਆਪਣੇ ਕੋਲ ਸਵੇਰ ਤੀਕ ਰੱਖ ਛੱਡੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਉਹੋ ਹੀ ਗੱਲ ਹੈ ਜਿਹੜੀ ਯਹੋਵਾਹ ਬੋਲਿਆ ਸੀ। ਭਲਕੇ ਯਹੋਵਾਹ ਦੇ ਪਵਿੱਤਰ ਸਬਤ ਦੀ ਮਨਾਉਤਾ ਹੈ ਸੋ ਜੋ ਪਕਾਉਣਾ ਹੈ ਪਕਾ ਲਓ ਅਤੇ ਜੋ ਉਬਾਲਣਾ ਹੈ ਉਬਾਲ ਲਓ ਅਤੇ ਬਾਕੀ ਬਚੇ ਆਪਣੇ ਕੋਲ ਸਵੇਰ ਤੱਕ ਰੱਖ ਛੱਡੋ।