Exodus 16:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਅਕਾਸ਼ ਤੋਂ ਭੋਜਨ ਵਰ੍ਹਾਵਾਂਗਾ। ਇਹ ਭੋਜਨ ਤੁਹਾਡੇ ਖਾਣ ਲਈ ਹੋਵੇਗਾ। ਹਰ ਰੋਜ਼ ਲੋਕਾਂ ਨੂੰ ਬਾਹਰ ਜਾਣਾ ਚਾਹੀਦਾ ਹੈ ਅਤੇ ਉਸ ਦਿਨ ਲਈ ਲੋੜੀਂਦਾ ਭੋਜਨ ਇਕੱਠਾ ਕਰਨਾ ਚਾਹੀਦਾ ਹੈ। ਮੈਂ ਅਜਿਹਾ ਇਹ ਦੇਖਣ ਲਈ ਕਰਾਂਗਾ ਕਿ ਲੋਕ ਓਹੀ ਕਰਦੇ ਹਨ ਜੋ ਮੈਂ ਉਨ੍ਹਾਂ ਨੂੰ ਆਖਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖੋ ਮੈਂ ਤੁਹਾਡੇ ਲਈ ਅਕਾਸ਼ ਤੋਂ ਰੋਟੀ ਵਰ੍ਹਾਵਾਂਗਾ ਅਰ ਪਰਜਾ ਬਾਹਰ ਜਾਕੇ ਇੱਕ ਦਿਨ ਦਾ ਸੀਧਾ ਉਸੇ ਦਿਨ ਵਿੱਚ ਇਕੱਠਾ ਕਰੇ ਤਾਂ ਜੋ ਮੈਂ ਉਹ ਨੂੰ ਪਰਖਾਂ ਭਈ ਉਹ ਮੇਰੀ ਬਿਵਸਥਾ ਉੱਤੇ ਚੱਲਦੀ ਹੈ ਕਿ ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖੋ ਮੈਂ ਤੁਹਾਡੇ ਲਈ ਅਕਾਸ਼ ਤੋਂ ਰੋਟੀ ਵਰ੍ਹਾਵਾਂਗਾ ਅਤੇ ਪਰਜਾ ਬਾਹਰ ਜਾ ਕੇ ਇੱਕ ਦਿਨ ਦਾ ਭੋਜਨ ਉਸੇ ਦਿਨ ਇਕੱਠਾ ਕਰੇ ਤਾਂ ਜੋ ਮੈਂ ਉਹ ਨੂੰ ਪਰਖਾਂ ਕਿ ਉਹ ਮੇਰੀ ਬਿਵਸਥਾ ਉੱਤੇ ਚੱਲਦੀ ਹੈ ਕਿ ਨਹੀਂ।