Exodus 17:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਸਮੇਂ ਬਾਦ, ਮੂਸਾ ਦੇ ਹੱਥ ਥੱਕ ਗਏ। ਮੂਸਾ ਦੇ ਨਾਲ ਦੇ ਬੰਦੇ ਕੋਈ ਤਰਕੀਬ ਲੱਭਣਾ ਚਾਹੁੰਦੇ ਸਨ ਤਾਂ ਜੋ ਮੂਸਾ ਦੇ ਹੱਥ ਹਵਾ ਵਿੱਚ ਰਹਿਣ। ਇਸ ਲਈ ਉਨ੍ਹਾਂ ਨੇ ਮੂਸਾ ਦੇ ਬੈਠਣ ਲਈ ਇੱਕ ਵੱਡੀ ਚੱਟਾਨ ਉਸ ਦੇ ਹੇਠਾਂ ਰੱਖ ਦਿੱਤੀ। ਫ਼ੇਰ ਹਾਰੂਨ ਅਤੇ ਹੂਰ ਨੇ ਮੂਸਾ ਦੇ ਹੱਥ ਹਵਾ ਵਿੱਚ ਰੱਖੇ। ਹਾਰੂਨ ਮੂਸਾ ਦੇ ਇੱਕ ਪਾਸੇ ਸੀ ਅਤੇ ਹੂਰ ਦੂਸਰੇ ਪਾਸੇ ਸੀ। ਉਨ੍ਹਾਂ ਨੇ ਉਸ ਦੇ ਹੱਥ ਇਸੇ ਤਰ੍ਹਾਂ ਉੱਪਰ ਚੁੱਕੀ ਰੱਖੇ ਜਦੋਂ ਤੱਕ ਕਿ ਸੂਰਜ ਛੁਪ ਨਹੀਂ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੂਸਾ ਦੇ ਹੱਥ ਭਾਰੀ ਹੋ ਗਏ ਤਾਂ ਉਨ੍ਹਾਂ ਨੇ ਪੱਥਰ ਲੈਕੇ ਉਸ ਦੇ ਹੇਠ ਧਰ ਦਿੱਤਾ ਅਰ ਉਹ ਉਸ ਉੱਤੇ ਬੈਠ ਗਿਆ ਅਰ ਹਾਰੂਨ ਅਤੇ ਹੂਰ ਨੇ ਇੱਕ ਨੇ ਇੱਕ ਪਾਸਿਓਂ ਅਤੇ ਦੂਜੇ ਨੇ ਦੂਜੇ ਪਾਸਿਓਂ ਉਸ ਦੇ ਹੱਥਾਂ ਨੂੰ ਸਾਂਭ ਛੱਡਿਆ ਤਾਂ ਉਸ ਦੇ ਹੱਥ ਸੂਰਜ ਦੇ ਆਥਣ ਤੀਕ ਤਕੜੇ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੂਸਾ ਦੇ ਹੱਥ ਭਾਰੀ ਹੋ ਗਏ ਤਾਂ ਉਨ੍ਹਾਂ ਨੇ ਪੱਥਰ ਲੈ ਕੇ ਉਸ ਦੇ ਹੇਠ ਰੱਖ ਦਿੱਤਾ ਅਤੇ ਉਹ ਉਸ ਉੱਤੇ ਬੈਠ ਗਿਆ ਅਤੇ ਹਾਰੂਨ ਅਤੇ ਹੂਰ ਨੇ ਇੱਕ ਨੇ ਇੱਕ ਪਾਸਿਓਂ ਅਤੇ ਦੂਜੇ ਨੇ ਦੂਜੇ ਪਾਸਿਓਂ ਉਸ ਦੇ ਹੱਥਾਂ ਨੂੰ ਸਾਂਭ ਛੱਡਿਆ ਤਾਂ ਉਸ ਦੇ ਹੱਥ ਸੂਰਜ ਦੇ ਆਥਣ ਤੱਕ ਤਕੜੇ ਰਹੇ