Exodus 17:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਲੋਕ ਮੂਸਾ ਦੇ ਵਿਰੁੱਧ ਹੋ ਗਏ ਅਤੇ ਉਸ ਨਾਲ ਝਗੜਨ ਲੱਗੇ। ਲੋਕਾਂ ਨੇ ਆਖਿਆ, “ਸਾਨੂੰ ਪੀਣ ਲਈ ਪਾਣੀ ਦਿਉ।” ਮੂਸਾ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਮੇਰੇ ਵਿਰੁੱਧ ਕਿਉਂ ਹੋ ਗਏ ਹੋ? ਤੁਸੀਂ ਯਹੋਵਾਹ ਦੀ ਪਰੱਖ ਕਿਉਂ ਕਰ ਰਹੇ ਹੋ? ਕੀ ਤੁਸੀਂ ਇਹ ਸੋਚਦੇ ਹੋ ਕਿ ਯਹੋਵਾਹ ਸਾਡੇ ਨਾਲ ਨਹੀਂ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਰਜਾ ਮੂਸਾ ਨੂੰ ਘੁਰਕਣ ਲੱਗੀ ਅਰ ਆਖਿਆ, ਸਾਨੂੰ ਪੀਣ ਨੂੰ ਪਾਣੀ ਦੇਹ। ਮੂਸਾ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਘੁਰਕਦੇ ਹੋ ਅਤੇ ਯਹੋਵਾਹ ਨੂੰ ਕਿਉਂ ਪਰਤਾਉਂਦੇ ਹੋ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਆਖਿਆ, ਸਾਨੂੰ ਪੀਣ ਨੂੰ ਪਾਣੀ ਦੇ। ਮੂਸਾ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੇਰੇ ਨਾਲ ਕਿਉਂ ਝਗੜਦੇ ਹੋ ਅਤੇ ਯਹੋਵਾਹ ਨੂੰ ਕਿਉਂ ਪਰਤਾਉਂਦੇ ਹੋ?