Exodus 17:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਲੋਕ ਪਾਣੀ ਦੇ ਬਹੁਤ ਪਿਆਸੇ ਸਨ। ਇਸ ਲਈ ਉਨ੍ਹਾਂ ਨੇ ਮੂਸਾ ਨੂੰ ਸ਼ਿਕਾਇਤਾਂ ਕਰਨੀਆਂ ਜਾਰੀ ਰੱਖੀਆਂ। ਲੋਕਾਂ ਨੇ ਆਖਿਆ, “ਤੁਸੀਂ ਸਾਨੂੰ ਮਿਸਰ ਤੋਂ ਬਾਹਰ ਕਿਉਂ ਲਿਆਏ? ਕੀ ਤੁਸੀਂ ਸਾਨੂੰ ਇੱਥੇ ਇਸ ਲਈ ਲਿਆਏ ਸੀ ਕਿ ਅਸੀਂ ਅਤੇ ਸਾਡੇ ਬੱਚੇ ਅਤੇ ਸਾਡੇ ਪਸ਼ੂ ਸਾਰੇ ਹੀ ਪਾਣੀ ਤੋਂ ਬਿਨਾ ਮਰ ਜਾਣ?”
Punjabi Bible 2016 - ਪਵਿੱਤਰ ਬਾਈਬਲ O.V.
ਉੱਥੇ ਪਰਜਾ ਪਾਣੀ ਦੀ ਤਿਹਾਈ ਸੀ ਅਤੇ ਮੂਸਾ ਨਾਲ ਏਹ ਆਖ ਕੇ ਕੁੜ੍ਹਦੀ ਸੀ ਭਈ ਏਹ ਕੀ ਹੈ ਜੋ ਤੂੰ ਸਾਨੂੰ ਮਿਸਰ ਤੋਂ ਲਿਆਇਆ ਹੈਂ ਕਿ ਸਾਨੂੰ ਅਰ ਸਾਡੇ ਪੁੱਤ੍ਰਾਂ ਅਰ ਸਾਡੇ ਵੱਗਾਂ ਨੂੰ ਇੱਥੇ ਤਿਹਾਇਆ ਮਾਰੇਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਪਰਜਾ ਪਾਣੀ ਦੀ ਤਿਹਾਈ ਸੀ ਅਤੇ ਮੂਸਾ ਨਾਲ ਇਹ ਆਖ ਕੇ ਕੁੜ੍ਹਦੀ ਸੀ ਕਿ ਇਹ ਕੀ ਹੈ ਜੋ ਤੂੰ ਸਾਨੂੰ ਮਿਸਰ ਤੋਂ ਲਿਆਇਆ ਹੈਂ ਕਿ ਸਾਨੂੰ ਅਤੇ ਸਾਡੇ ਪੁੱਤਰਾਂ ਅਤੇ ਸਾਡੇ ਵੱਗਾਂ ਨੂੰ ਐਥੇ ਤਿਹਾਇਆ ਮਾਰੇਂ?