Exodus 18:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੈਨੂੰ ਕੁਝ ਚੰਗੇ ਲੋਕਾਂ ਨੂੰ ਨਿਆਂਕਾਰ ਤੇ ਆਗੂ ਵੀ ਚੁਣਨਾ ਚਾਹੀਦਾ ਹੈ। “ਉਨ੍ਹਾਂ ਨੇਕ ਆਦਮੀਆਂ ਨੂੰ ਚੁਣ ਜਿਨ੍ਹਾਂ ਉੱਤੇ ਤੂੰ ਭਰੋਸਾ ਕਰ ਸੱਕਦਾ ਹੈਂ-ਉਹ ਆਦਮੀ ਜਿਹੜੇ ਪਰਮੇਸ਼ੁਰ ਦੀ ਇੱਜ਼ਤ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਚੁਣ ਜਿਹੜੇ ਪੈਸੇ ਖਾਤਰ ਆਪਣੇ ਫ਼ੈਸਲੇ ਨਾ ਬਦਲਣ। ਅਤੇ ਇਨ੍ਹਾਂ ਆਦਮੀਆਂ ਨੂੰ ਲੋਕਾਂ ਦੇ ਹਾਕਮ ਬਣਾ। ਇੱਕ ਹਜ਼ਾਰ ਆਦਮੀਆਂ, ਸੌ ਆਦਮੀਆਂ, ਪੰਜਾਹ ਆਦਮੀਆਂ ਅਤੇ ਦਸ ਆਦਮੀਆਂ ਉੱਪਰ ਵੀ ਹਾਕਮ ਹੋਣੇ ਚਾਹੀਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਤੂੰ ਸਾਰਿਆਂ ਲੋਕਾਂ ਵਿੱਚੋਂ ਸਿਆਣੇ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਤੋਂ ਡਰਦੇ ਅਤੇ ਸਤਵਾਦੀ ਅਰ ਲੋਭ ਦੇ ਵੈਰੀ ਹੋਣ ਚੁਗ ਲੈ। ਉਨ੍ਹਾਂ ਨੂੰ ਲੋਕਾਂ ਉੱਤੇ ਹਜ਼ਾਰਾਂ ਦੇ ਸਰਦਾਰ ਸੈਂਕੜਿਆਂ ਦੇ ਸਰਦਾਰ, ਪੰਜਾਹ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ ਠਹਿਰਾ ਦੇਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਤੂੰ ਸਾਰਿਆਂ ਲੋਕਾਂ ਵਿੱਚੋਂ ਸਿਆਣੇ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਤੋਂ ਡਰਦੇ ਅਤੇ ਸੱਚੇ ਅਤੇ ਲੋਭ ਦੇ ਵੈਰੀ ਹੋਣ ਚੁਣ ਲੈ। ਉਨ੍ਹਾਂ ਨੂੰ ਲੋਕਾਂ ਉੱਤੇ ਹਜ਼ਾਰਾਂ ਦੇ ਸਰਦਾਰ ਸੈਂਕੜਿਆਂ ਦੇ ਸਰਦਾਰ, ਪੰਜਾਹ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ ਠਹਿਰਾ ਦੇਣਾ।