Exodus 18:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਯਿਥਰੋ ਨੂੰ ਹਰ ਉਹ ਗੱਲ ਦੱਸੀ ਜਿਹੜੀ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਲਈ ਕੀਤੀ ਸੀ। ਮੂਸਾ ਨੇ ਉਹ ਗੱਲਾਂ ਦੱਸੀਆਂ ਜਿਹੜੀਆਂ ਯਹੋਵਾਹ ਨੇ ਫ਼ਿਰਊਨ ਤੇ ਮਿਸਰ ਦੇ ਲੋਕਾਂ ਨਾਲ ਕੀਤੀਆਂ ਸਨ। ਮੂਸਾ ਨੇ ਉਨ੍ਹਾਂ ਸਾਰੀਆਂ ਸਮੱਸਿਆਵਾਂ ਬਾਰੇ ਦੱਸਿਆ ਜਿਹੜੀਆਂ ਉਨ੍ਹਾਂ ਨੂੰ ਰਸਤੇ ਵਿੱਚ ਪੇਸ਼ ਆਈਆਂ। ਅਤੇ ਮੂਸਾ ਨੇ ਆਪਣੇ ਸੌਹਰੇ ਨੂੰ ਦੱਸਿਆ ਕਿ ਕਿਵੇਂ ਯਹੋਵਾਹ ਨੇ ਹਰ ਸਮੇਂ ਇਸਰਾਏਲ ਦੇ ਲੋਕਾਂ ਨੂੰ ਮੁਸੀਬਤ ਤੋਂ ਬਚਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਨੇ ਆਪਣੇ ਸੌਹਰੇ ਨੂੰ ਉਹ ਸਭ ਕੁਝ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਕਾਰਨ ਫ਼ਿਰਊਨ ਅਤੇ ਮਿਸਰੀਆਂ ਨਾਲ ਕੀਤਾ ਅਰ ਉਹ ਕਸ਼ਟ ਜਿਹੜਾ ਰਾਹ ਵਿੱਚ ਉਨ੍ਹਾਂ ਉੱਤੇ ਆਇਆ ਅਤੇ ਯਹੋਵਾਹ ਨੇ ਕਿਵੇਂ ਉਨ੍ਹਾਂ ਨੂੰ ਬਚਾਇਆ ਦੱਸਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਆਪਣੇ ਸੌਹਰੇ ਨੂੰ ਉਹ ਸਭ ਕੁਝ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਕਾਰਨ ਫ਼ਿਰਊਨ ਅਤੇ ਮਿਸਰੀਆਂ ਨਾਲ ਕੀਤਾ ਅਤੇ ਉਹ ਕਸ਼ਟ ਜਿਹੜਾ ਰਾਹ ਵਿੱਚ ਉਨ੍ਹਾਂ ਉੱਤੇ ਆਇਆ ਅਤੇ ਯਹੋਵਾਹ ਨੇ ਕਿਵੇਂ ਉਨ੍ਹਾਂ ਨੂੰ ਬਚਾਇਆ ਦੱਸਿਆ।