Exodus 19:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਬਤ ਦੇ ਦੁਆਲੇ ਇੱਕ ਲਕੀਰ ਖਿੱਚ ਦੇਵੀਂ ਅਤੇ ਲੋਕਾਂ ਨੂੰ ਉਹ ਲਕੀਰ ਨਾ ਟੱਪਣ ਦੇਵੀਂ। ਕੋਈ ਵੀ ਬੰਦਾ ਜਿਹੜਾ ਪਰਬਤ ਨੂੰ ਛੂਹੇ, ਅਵੱਸ਼ ਹੀ ਮਾਰਿਆ ਜਾਵੇ। ਉਸ ਨੂੰ ਪੱਥਰਾਂ ਜਾਂ ਤੀਰਾਂ ਨਾਲ ਮਾਰ ਦਿੱਤਾ ਜਾਵੇ, ਕਿਸੇ ਵੀ ਹੱਥ ਨੂੰ ਉਸ ਨੂੰ ਨਹੀਂ ਛੂਹਣਾ ਚਾਹੀਦਾ। ਭਾਵੇਂ ਆਦਮੀ ਹੋਵੇ ਜਾਂ ਜਾਨਵਰ, ਉਸ ਨੂੰ ਜਿਉਂਦਾ ਨਹੀਂ ਰਹਿਣਾ ਚਾਹੀਦਾ। ਲੋਕਾਂ ਨੂੰ ਤੁਰ੍ਹੀ ਤੋਂ ਇੱਕ ਵੱਡੀ ਅਵਾਜ਼ ਦਾ ਇੰਤਜ਼ਾਰ ਕਰਨਾ ਚਾਹੀਦਾ। ਸਿਰਫ਼ ਉਦੋਂ ਹੀ, ਉਹ ਪਰਬਤ ਉੱਤੇ ਜਾ ਸੱਕਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਤੂੰ ਪਰਜਾ ਲਈ ਚੁਫੇਰੇ ਏਹ ਆਖ ਕੇ ਹੱਦਾਂ ਬਣਾਈਂ ਭਈ ਤੁਸੀਂ ਧਿਆਨ ਰੱਖੋ ਅਰ ਪਹਾੜ ਦੇ ਉੱਤੇ ਨਾ ਚੜ੍ਹਿਓ, ਨਾ ਉਸ ਦੀ ਹੱਦ ਨੂੰ ਛੂਹਿਓ ਅਰ ਹਰ ਇੱਕ ਜਿਹੜਾ ਪਹਾੜ ਨੂੰ ਛੂਹੇ ਉਹ ਜਰੂਰ ਮਾਰਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਪਰਜਾ ਲਈ ਚੁਫ਼ੇਰੇ ਇਹ ਆਖ ਕੇ ਹੱਦਾਂ ਬਣਾਈ ਕਿ ਤੁਸੀਂ ਧਿਆਨ ਰੱਖੋ ਅਤੇ ਪਰਬਤ ਉੱਤੇ ਨਾ ਚੜ੍ਹਿਓ, ਨਾ ਉਸ ਦੀ ਹੱਦ ਨੂੰ ਛੂਹਿਓ ਅਤੇ ਹਰ ਇੱਕ ਜਿਹੜਾ ਪਰਬਤ ਨੂੰ ਛੂਹੇ ਉਹ ਜ਼ਰੂਰ ਮਾਰਿਆ ਜਾਵੇ।