Exodus 19:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੀਸਰੇ ਦਿਨ ਹੀ ਸਵੇਰ ਨੂੰ ਪਰਬਤ੍ਰ ਉੱਤੋਂ ਇੱਕ ਸੰਘਣਾ ਬੱਦਲ ਹੇਠਾਂ ਆਇਆ। ਓੱਥੇ ਗਰਜ ਅਤੇ ਚਮਕ ਹੋਈ ਅਤੇ ਭੇਡੂ ਦੇ ਸਿੰਗ ਦੀ ਤੁਰ੍ਹੀ ਦੀ ਬਹੁਤ ਉੱਚੀ ਅਵਾਜ਼ ਸੁਣਾਈ ਦਿੱਤੀ। ਡੇਰੇ ਦੇ ਸਾਰੇ ਲੋਕ ਡਰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਕਿ ਜਾਂ ਤੀਜੇ ਦਿਨ ਸਵੇਰਾ ਹੋਇਆ ਤਾਂ ਗੱਜਾਂ ਹੋਈਆਂ ਅਰ ਲਿਸ਼ਕਾਂ ਪਈਆਂ ਅਰ ਇੱਕ ਕਾਲਾ ਬੱਦਲ ਪਹਾੜ ਉੱਤੇ ਸੀ ਅਰ ਤੁਰ੍ਹੀ ਦੀ ਅਵਾਜ਼ ਬਹੁਤ ਉੱਚੀ ਸੀ ਅਤੇ ਜਿੰਨੇ ਲੋਕ ਡੇਰੇ ਵਿੱਚ ਸਨ ਕੰਬ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੋਇਆ ਕਿ ਜਦ ਤੀਜੇ ਦਿਨ ਸਵੇਰਾ ਹੋਇਆ ਤਾਂ ਗਰਜਾਂ ਹੋਈਆਂ, ਲਿਸ਼ਕਾਂ ਪਈਆਂ ਅਤੇ ਇੱਕ ਕਾਲਾ ਬੱਦਲ ਪਰਬਤ ਉੱਤੇ ਸੀ, ਤੁਰ੍ਹੀ ਦੀ ਅਵਾਜ਼ ਬਹੁਤ ਉੱਚੀ ਸੀ ਅਤੇ ਜਿੰਨੇ ਲੋਕ ਡੇਰੇ ਵਿੱਚ ਸਨ ਕੰਬ ਗਏ।