Exodus 2:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੱਚਾ ਵੱਡਾ ਹੋ ਗਿਆ, ਅਤੇ ਕੁਝ ਸਮੇਂ ਬਾਦ, ਔਰਤ ਨੇ ਬੱਚਾ ਰਾਜੇ ਦੀ ਧੀ ਨੂੰ ਦੇ ਦਿੱਤਾ। ਰਾਜੇ ਧੀ ਨੇ ਬੱਚੇ ਨੂੰ ਆਪਣੇ ਪੁੱਤਰ ਵਜੋਂ ਪ੍ਰਵਾਨ ਕਰ ਲਿਆ। ਉਸ ਨੇ ਉਸਦਾ ਨਾਮ ਮੂਸਾ ਰੱਖਿਆ, ਕਿਉਂਕਿ ਉਸ ਨੇ ਉਸ ਨੂੰ ਪਾਣੀ ਵਿੱਚੋਂ ਕੱਢਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਬਾਲ ਵੱਡਾ ਹੋ ਗਿਆ ਤਾਂ ਉਹ ਉਸ ਨੂੰ ਫ਼ਿਰਊਨ ਦੀ ਧੀ ਕੋਲ ਆਈ। ਉਹ ਉਸ ਦਾ ਪੁੱਤ੍ਰ ਠਹਿਰਿਆ ਅਤੇ ਉਸ ਨੇ ਇਹ ਕਹਿ ਕੇ ਉਹ ਦਾ ਨਾਮ ਮੂਸਾ ਰੱਖਿਆ ਭਈ ਮੈਂ ਏਸ ਨੂੰ ਪਾਣੀ ਵਿੱਚੋਂ ਕੱਢਿਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਬੱਚਾ ਵੱਡਾ ਹੋ ਗਿਆ ਤਦ ਉਹ ਉਸ ਨੂੰ ਫ਼ਿਰਊਨ ਦੀ ਧੀ ਕੋਲ ਲੈ ਆਈ। ਉਹ ਉਸ ਦਾ ਪੁੱਤਰ ਅਖਵਾਇਆ ਅਤੇ ਉਸ ਨੇ ਇਹ ਕਹਿ ਕੇ ਉਸ ਦਾ ਨਾਮ ਮੂਸਾ ਰੱਖਿਆ ਕਿ ਮੈਂ ਇਸ ਨੂੰ ਪਾਣੀ ਵਿੱਚੋਂ ਕੱਢਿਆ ਹੈ।