Exodus 2:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਦਮੀ ਨੇ ਜਵਾਬ ਦਿੱਤਾ, “ਕੀ ਤੈਨੂੰ ਕਿਸੇ ਨੇ ਆਖਿਆ ਹੈ ਕਿ ਤੂੰ ਸਾਡਾ ਨਿਆਂਕਾਰ ਹੋਵੇਂ? ਨਹੀਂ। ਮੈਨੂੰ ਦੱਸ, ਕੀ ਤੂੰ ਮੈਨੂੰ ਉਸੇ ਤਰ੍ਹਾਂ ਮਾਰ ਦੇਵੇਂਗਾ ਜਿਵੇਂ ਕੱਲ ਤੂੰ ਮਿਸਰੀ ਨੂੰ ਮਾਰਿਆ ਸੀ?” ਤਾਂ ਮੂਸਾ ਡਰ ਗਿਆ। ਮੂਸਾ ਨੇ ਦਿਲ ਵਿੱਚ ਸੋਚਿਆ, “ਹੁਣ ਤਾਂ ਹਰ ਕੋਈ ਜਾਣਦਾ ਹੈ ਕਿ ਮੈਂ ਕੀ ਕੀਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਸਰਦਾਰ ਅਤੇ ਨਿਆਈ ਬਣਾ ਦਿੱਤਾ? ਭਲਾ, ਤੂੰ ਏਹ ਸੋਚਦਾ ਹੈਂ ਕਿ ਜਿਵੇਂ ਤੈਂ ਉਸ ਮਿਸਰੀ ਨੂੰ ਮਾਰ ਸੁੱਟਿਆ ਤਿਵੇਂ ਮੈਨੂੰ ਵੀ ਮਾਰ ਸੁੱਟੇਂਗਾ? ਤਾਂ ਮੂਸਾ ਡਰ ਗਿਆ ਅਤੇ ਆਖਿਆ, ਏਹ ਗੱਲ ਜਰੂਰ ਖੁਲ੍ਹ ਗਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਸਰਦਾਰ ਅਤੇ ਨਿਆਈਂ ਬਣਾ ਦਿੱਤਾ? ਕੀ ਤੂੰ ਇਹ ਸੋਚਦਾ ਹੈਂ ਕਿ ਜਿਵੇਂ ਤੂੰ ਉਸ ਮਿਸਰੀ ਨੂੰ ਮਾਰ ਸੁੱਟਿਆ ਉਸੇ ਤਰ੍ਹਾਂ ਹੀ ਮੈਨੂੰ ਵੀ ਮਾਰ ਸੁੱਟੇਂਗਾ? ਤਦ ਮੂਸਾ ਡਰ ਗਿਆ ਅਤੇ ਉਸ ਨੇ ਆਖਿਆ, ਇਹ ਗੱਲ ਜ਼ਰੂਰ ਖੁੱਲ੍ਹ ਗਈ ਹੈ।