Exodus 20:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਸੱਤਵਾਂ ਦਿਨ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਆਦਰ ਵਿੱਚ ਅਰਾਮ ਦਾ ਦਿਨ ਹੈ। ਇਸ ਲਈ ਓਸ ਦਿਨ ਕਿਸੇ ਬੰਦੇ ਨੂੰ ਕੰਮ ਨਹੀਂ ਕਰਨਾ ਚਾਹੀਦਾ-ਨਾ ਤੁਹਾਨੂੰ, ਨਾ ਤੁਹਾਡੇ ਪੁੱਤਰਾਂ-ਧੀਆਂ, ਜਾਂ ਤੁਹਾਡੇ ਨੌਕਰ-ਨੌਕਰਾਣੀਆਂ ਨੂੰ। ਤੁਹਾਡੇ ਸ਼ਹਿਰਾਂ ਵਿੱਚ ਰਹਿੰਦੇ ਤੁਹਾਡੇ ਜਾਨਵਰਾਂ ਅਤੇ ਵਿਦੇਸ਼ੀਆਂ ਨੂੰ ਵੀ ਕੰਮ ਨਹੀਂ ਕਰਨਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਤੂੰ ਉਸ ਵਿੱਚ ਕੋਈ ਕੰਮ ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤ੍ਰ ਨਾ ਤੇਰੀ ਧੀ ਨਾ ਤੇਰਾ ਗੋੱਲਾ ਨਾ ਤੇਰੀ ਗੋੱਲੀ ਨਾ ਤੇਰਾ ਡੰਗਰ ਅਤੇ ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਉਸ ਦਿਨ ਵਿੱਚ ਤੂੰ ਕੋਈ ਕੰਮ-ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਪਸ਼ੂ ਅਤੇ ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ।