Exodus 20:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਯਹੋਵਾਹ ਨੇ ਛੇ ਦਿਨ ਕੰਮ ਕੀਤਾ ਅਤੇ ਅਕਾਸ਼, ਧਰਤੀ ਅਤੇ ਸਮੁੰਦਰ ਅਤੇ ਉਨ੍ਹਾਂ ਵਿੱਚਲੀ ਹਰ ਸ਼ੈਅ ਬਣਾਈ। ਅਤੇ ਸੱਤਵੇਂ ਦਿਨ ਪਰਮੇਸ਼ੁਰ ਨੇ ਅਰਾਮ ਕੀਤਾ। ਇਸ ਤਰ੍ਹਾਂ ਯਹੋਵਾਹ ਨੇ ਸਬਤ-ਅਰਾਮ ਦੇ ਦਿਨ ਨੂੰ ਅਸੀਸ ਦਿੱਤੀ। ਯਹੋਵਾਹ ਨੇ ਉਸ ਨੂੰ ਬਹੁਤ ਖਾਸ ਦਿਨ ਬਣਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸਰਾਮ ਕੀਤਾ। ਏਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਰ ਉਸ ਨੂੰ ਪਵਿੱਤ੍ਰ ਠਹਿਰਾਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸ਼ਰਾਮ ਕੀਤਾ। ਇਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਵਿੱਤਰ ਠਹਿਰਾਇਆ।