Exodus 20:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੇਰੇ ਲਈ ਖਾਸ ਜਗਵੇਦੀ ਬਣਾਓ। ਇਸ ਜਗਵੇਦੀ ਨੂੰ ਬਨਾਉਣ ਲਈ ਮਿੱਟੀ ਦੀ ਵਰਤੋਂ ਕਰੋ। ਇਸ ਜਗਵੇਦੀ ਉੱਤੇ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਮੇਰੇ ਲਈ ਬਲੀ ਵਜੋਂ ਭੇਂਟ ਕਰੋ। ਅਜਿਹਾ ਕਰਨ ਲਈ ਆਪਣੀਆਂ ਭੇਡਾਂ ਜਾਂ ਪਸ਼ੂਆਂ ਦੀ ਵਰਤੋਂ ਕਰੋ। ਅਜਿਹਾ ਹਰ ਉਸ ਥਾਂ ਕਰੋ ਜਿੱਥੇ ਮੈਂ ਤੁਹਾਨੂੰ ਮੈਨੂੰ ਚੇਤੇ ਕਰਨ ਲਈ ਆਖਦਾ ਹਾਂ। ਫ਼ੇਰ ਮੈਂ ਆਵਾਂਗਾ ਤੇ ਤੁਹਾਨੂੰ ਅਸੀਸ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਮੇਰੇ ਲਈ ਮਿੱਟੀ ਦੀ ਜਗਵੇਦੀ ਬਣਾਓ ਅਰ ਉਸ ਉੱਤੇ ਆਪਣੀਆਂ ਹੋਮ ਦੀਆਂ ਬਲੀਆਂ ਅਤੇ ਆਪਣੀਆਂ ਸੁਖ ਸਾਂਦ ਦੀਆਂ ਬਲੀਆਂ ਅਰਥਾਤ ਆਪਣੀਆਂ ਭੇਡਾਂ ਅਤੇ ਆਪਣੇ ਬਲਦ ਚੜ੍ਹਾਓ ਅਤੇ ਹਰ ਅਸਥਾਨ ਉੱਤੇ ਜਿੱਥੇ ਮੈਂ ਆਪਣਾ ਨਾਮ ਚੇਤੇ ਕਰਾਉਂਦਾ ਹਾਂ ਮੈਂ ਤੁਹਾਡੇ ਕੋਲ ਆਵਾਂਗਾ ਅਰ ਤੁਹਾਨੂੰ ਬਰਕਤ ਦੇਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਮੇਰੇ ਲਈ ਮਿੱਟੀ ਦੀ ਇੱਕ ਜਗਵੇਦੀ ਬਣਾਓ ਅਤੇ ਉਸ ਉੱਤੇ ਆਪਣੀਆਂ ਹੋਮ ਦੀਆਂ ਬਲੀਆਂ ਅਤੇ ਆਪਣੀਆਂ ਸੁੱਖ-ਸਾਂਦ ਦੀਆਂ ਬਲੀਆਂ ਅਰਥਾਤ ਆਪਣੀਆਂ ਭੇਡਾਂ ਅਤੇ ਆਪਣੇ ਬਲ਼ਦ ਚੜ੍ਹਾਓ ਅਤੇ ਹਰ ਸਥਾਨ ਉੱਤੇ ਜਿੱਥੇ ਮੈਂ ਆਪਣਾ ਨਾਮ ਚੇਤੇ ਕਰਾਉਂਦਾ ਹਾਂ ਮੈਂ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਨੂੰ ਬਰਕਤ ਦੇਵਾਂਗਾ।