Exodus 21:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਦੋ ਬੰਦੇ ਲੜ ਰਹੇ ਹੋਣ ਅਤੇ ਉਹ ਕਿਸੇ ਗਰਭਵਤੀ ਔਰਤ ਨੂੰ ਜ਼ਖਮੀ ਕਰ ਦੇਣ। ਇਸ ਨਾਲ ਹੋ ਸੱਕਦਾ ਹੈ ਕਿ ਉਹ ਔਰਤ ਸਮੇਂ ਤੋਂ ਪਹਿਲਾਂ ਆਪਣੇ ਬੱਚਿਆਂ ਨੂੰ ਜਨਮ ਦੇਵੇ। ਜੇ ਔਰਤ ਬੁਰੀ ਤਰ੍ਹਾਂ ਜ਼ਖਮੀ ਨਾ ਹੋਈ ਹੋਵੇ ਤਾਂ ਜਿਸ ਬੰਦੇ ਨੇ ਉਸ ਨੂੰ ਜ਼ਖਮੀ ਕੀਤਾ ਉਸ ਨੂੰ ਜ਼ੁਰਮਾਨਾ ਭਰਨਾ ਚਾਹੀਦਾ ਹੈ। ਔਰਤ ਦਾ ਪਤੀ ਨਿਆਂ ਕਰੇਗਾ ਕਿ ਉਹ ਆਦਮੀ ਕਿੰਨਾ ਇਵਜ਼ਾਨਾ ਦੇਵੇ। ਨਿਆਂਕਾਰ ਉਸ ਬੰਦੇ ਨੂੰ ਇਹ ਨਿਆਂ ਕਰਨ ਵਿੱਚ ਸਹਾਇਤਾ ਦੇਣਗੇ ਕਿ ਜ਼ੁਰਮਾਨਾ ਕਿੰਨਾ ਹੋਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਕਦੀ ਮਨੁੱਖ ਆਪੋ ਵਿੱਚ ਹੱਥੋ ਪਾਈ ਹੋਣ ਅਤੇ ਕਿਸੇ ਗਰਭਣੀ ਤੀਵੀਂ ਨੂੰ ਧੱਕਾ ਮਾਰਨ ਕਿ ਉਸ ਦਾ ਗਰਭ ਡਿੱਗ ਪਏ ਪਰ ਕੋਈ ਹੋਰ ਕਸਰ ਨਾ ਪਏ ਤਾਂ ਉਹ ਜਰੂਰ ਡੰਨ ਭਰੇ ਜਿੰਨਾ ਉਸ ਤੀਵੀਂ ਦਾ ਪਤੀ ਉਸ ਉੱਤੇ ਠਹਿਰਾਵੇ ਪਰ ਉਹ ਨਿਆਈਆਂ ਦੇ ਆਖੇ ਦੇ ਅਨੁਸਾਰ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਕਦੀ ਮਨੁੱਖ ਆਪੋ ਵਿੱਚ ਹੱਥੋਂ ਪਾਈ ਹੋਣ ਅਤੇ ਕਿਸੇ ਗਰਭਵਤੀ ਔਰਤ ਨੂੰ ਧੱਕਾ ਮਾਰਨ ਕਿ ਉਸ ਦਾ ਗਰਭ ਡਿੱਗ ਪਏ ਪਰ ਕੋਈ ਹੋਰ ਕਸਰ ਨਾ ਪਏ ਤਾਂ ਉਹ ਜ਼ਰੂਰ ਦੰਡ ਭਰੇ ਜਿੰਨਾਂ ਉਸ ਔਰਤ ਦਾ ਪਤੀ ਉਸ ਉੱਤੇ ਠਹਿਰਾਵੇ ਪਰ ਉਹ ਨਿਆਂਈਆਂ ਦੇ ਆਖੇ ਦੇ ਅਨੁਸਾਰ ਦੇਵੇ।