Exodus 21:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਉਸ ਆਦਮੀ ਦੇ ਬਲਦ ਨੇ ਪਹਿਲਾਂ ਵੀ ਹੋਰ ਜਾਨਵਰਾਂ ਨੂੰ ਜ਼ਖਮੀ ਕੀਤਾ ਹੋਵੇ ਤਾਂ ਮਾਲਕ ਆਪਣੇ ਬਲਦ ਲਾਈ ਜ਼ਿੰਮੇਵਾਰ ਹੈ। ਜੇ ਉਸਦਾ ਬਲਦ ਕਿਸੇ ਹੋਰ ਬਲਦ ਨੂੰ ਮਾਰ ਦਿੰਦਾ ਹੈ। ਤਾਂ ਉਹ ਦੋਸ਼ੀ ਹੈ ਕਿਉਂਕਿ ਉਸ ਨੇ ਬਲਦ ਖੁਲ੍ਹਾ ਛੱਡਿਆ। ਉਸ ਆਦਮੀ ਨੂੰ ਬਲਦ ਬਦਲੇ ਬਲਦ ਦੇਣਾ ਪਵੇਗਾ। ਉਸ ਨੂੰ ਆਪਣਾ ਬਲਦ ਮਰੇ ਹੋਏ ਬਲਦ ਬਦਲੇ ਦੇਣਾ ਪਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਥਵਾ ਜੇ ਏਹ ਜਾਣਿਆ ਗਿਆ ਕਿ ਉਹ ਪਿੱਛੇ ਭੀ ਮਾਰ ਖੰਡ ਹੁੰਦਾ ਸੀ ਪਰ ਉਸ ਦੇ ਮਾਲਕ ਨੇ ਉਸ ਨੂੰ ਨਹੀਂ ਸਾਂਭਿਆ ਤਾਂ ਉਹ ਜਰੂਰ ਘਾਟਾ ਭਰੇ ਅਤੇ ਬਲਦ ਦੇ ਵੱਟੇ ਬਲਦ ਦੇਵੇ ਅਰ ਉਹ ਲੋਥ ਉਹ ਦੀ ਹੋਵੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਥਵਾ ਜੇ ਇਹ ਜਾਣਿਆ ਗਿਆ ਕਿ ਉਹ ਪਿੱਛੇ ਵੀ ਮਾਰ-ਕਾਟ ਹੁੰਦਾ ਦੀ ਪਰ ਉਸ ਦੇ ਮਾਲਕ ਨੇ ਉਸ ਨੂੰ ਨਹੀਂ ਸਾਂਭਿਆ ਤਾਂ ਉਹ ਜ਼ਰੂਰ ਘਾਟਾ ਭਰੇ ਅਤੇ ਬਲ਼ਦ ਦੇ ਵੱਟੇ ਬਲ਼ਦ ਦੇਵੇ ਅਤੇ ਉਹ ਲੋਥ ਉਹ ਦੀ ਹੋਵੇਗੀ।