Exodus 22:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਸ ਆਦਮੀ ਨੂੰ ਤੁਸੀਂ ਕੀ ਸਜ਼ਾ ਦਿਉਂਗੇ ਜਿਹੜਾ ਕਿਸੇ ਬਲਦ ਜਾਂ ਭੇਡ ਨੂੰ ਚੁਰਾ ਲੈਂਦਾ ਹੈ? ਜੇ ਉਹ ਆਦਮੀ ਉਸ ਜਾਨਵਰ ਨੂੰ ਮਾਰ ਦਿੰਦਾ ਹੈ ਜਾਂ ਵੇਚ ਦਿੰਦਾ ਹੈ, ਤਾਂ ਉਹ ਇਸ ਨੂੰ ਵਾਪਸ ਨਹੀਂ ਕਰ ਸੱਕਦਾ। ਇਸ ਲਈ ਉਸ ਨੂੰ ਚੁਰਾਏ ਹੋਏ ਬਲਦ ਬਦਲੇ ਪੰਜ ਬਲਦ ਦੇਣੇ ਪੈਣਗੇ। ਜਾਂ ਉਸ ਨੂੰ ਚੋਰੀ ਕੀਤੀ ਇੱਕ ਭੇਡ ਬਦਲੇ ਚਾਰ ਭੇਡਾਂ ਦੇਣੀਆਂ ਪੈਣਗੀਆਂ। ਉਸ ਨੂੰ ਚੋਰੀ ਕਰਨ ਦਾ ਇਵਜ਼ਾਨਾ ਦੇਣਾ ਪਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਮਨੁੱਖ ਬਲਦ ਯਾ ਭੇਡ ਚੁਰਾਵੇ ਯਾ ਉਸ ਨੂੰ ਮਾਰ ਸੁੱਟੇ ਯਾ ਉਸ ਨੂੰ ਵੇਚ ਦੇਵੇ ਤਾਂ ਚੌਣੇ ਵਿੱਚੋਂ ਉਸ ਦੇ ਵੱਟੇ ਪੰਜ ਬਲਦ ਅਤੇ ਇੱਜੜ ਵਿੱਚੋਂ ਉਸ ਦੇ ਵੱਟੇ ਚਾਰ ਭੇਡਾਂ ਵੱਟਾ ਭਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਮਨੁੱਖ ਬਲ਼ਦ ਜਾਂ ਭੇਡ ਚੁਰਾਵੇ ਜਾਂ ਉਸ ਨੂੰ ਮਾਰ ਸੁੱਟੇ ਜਾਂ ਉਸ ਨੂੰ ਵੇਚ ਦੇਵੇ ਤਾਂ ਚੌਣੇ ਵਿੱਚੋਂ ਉਸ ਦੇ ਵੱਟੇ ਪੰਜ ਬਲ਼ਦ ਅਤੇ ਇੱਜੜ ਵਿੱਚੋਂ ਉਸ ਦੇ ਵੱਟੇ ਚਾਰ ਭੇਡਾਂ ਵੱਟਾ ਭਰੇ।