Exodus 22:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਗੁਆਂਢੀ ਨੂੰ ਇਹ ਸਮਝਾਉਣਾ ਚਾਹੀਦਾ ਹੈ ਕਿ ਉਸ ਨੇ ਜਾਨਵਰ ਨਹੀਂ ਚੁਰਾਇਆ। ਜੇ ਇਹ ਸਹੀ ਹੈ, ਤਾਂ ਉਹ ਗੁਆਂਢੀ ਯਹੋਵਾਹ ਅੱਗੇ ਇਕਰਾਰ ਕਰੇਗਾ ਕਿ ਉਸ ਨੇ ਇਸ ਨੂੰ ਨਹੀਂ ਚੁਰਾਇਆ। ਜਾਨਵਰ ਦੇ ਮਾਲਕ ਨੂੰ ਇਸ ਇਕਰਾਰ ਨੂੰ ਮੰਨ ਲੈਣਾ ਚਾਹੀਦਾ ਹੈ। ਗੁਆਂਢੀ ਨੂੰ ਜਾਨਵਰ ਲਈ ਮਾਲਕ ਨੂੰ ਪੈਸੇ ਦੇਣ ਦੀ ਲੋੜ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਦੋਹਾਂ ਦੇ ਵਿੱਚ ਯਹੋਵਾਹ ਦੀ ਸੌਂਹ ਹੋਵੇਗੀ ਭਈ ਉਸ ਨੇ ਆਪਣੇ ਗਵਾਂਢੀ ਦੇ ਮਾਲ ਨੂੰ ਹੱਥ ਨਹੀਂ ਲਾਇਆ ਅਤੇ ਉਹ ਦਾ ਮਾਲਕ ਸੁਣ ਲਵੇ ਤਾਂ ਉਹ ਵੱਟਾ ਨਾ ਭਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਨ੍ਹਾਂ ਦੋਹਾਂ ਦੇ ਵਿੱਚ ਯਹੋਵਾਹ ਦੀ ਸਹੁੰ ਹੋਵੇਗੀ ਕਿ ਉਸ ਨੇ ਆਪਣੇ ਗੁਆਂਢੀ ਦੇ ਮਾਲ ਨੂੰ ਹੱਥ ਨਹੀਂ ਲਾਇਆ ਅਤੇ ਉਹ ਦਾ ਮਾਲਕ ਸੁਣ ਲਵੇ ਤਾਂ ਉਹ ਵੱਟਾ ਨਾ ਭਰੇ।