Exodus 22:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਉਸ ਬੰਦੇ ਕੋਲ ਕੁਝ ਵੀ ਨਹੀਂ ਤਾਂ ਉਸ ਨੂੰ ਗੁਲਾਮ ਦੇ ਤੌਰ ਤੇ ਵੇਚ ਦਿੱਤਾ ਜਾਵੇਗਾ। ਪਰ ਜੇ ਉਸ ਆਦਮੀ ਕੋਲ ਉਹ ਜਾਨਵਰ ਹੈ ਅਤੇ ਤੁਸੀਂ ਉਸ ਨੂੰ ਲੱਭ ਲਿਆ ਤਾਂ ਉਸ ਆਦਮੀ ਨੂੰ ਮਾਲਕ ਨੂੰ ਹਰ ਇੱਕ ਚੁਰਾਏ ਹੋਏ ਜਾਨਵਰ ਬਦਲੇ ਦੋ ਜਾਨਵਰ ਦੇਣੇ ਪੈਣਗੇ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਜਾਨਵਰ ਬਲਦ ਸੀ ਜਾਂ ਖੋਤਾ ਜਾਂ ਭੇਡ। “ਜੇ ਕੋਈ ਚੋਰ ਰਾਤ ਵੇਲੇ ਕਿਸੇ ਘਰ ਵਿੱਚ ਸੰਨ੍ਹ ਲਾਉਂਦਾ ਮਾਰਿਆ ਜਾਵੇ, ਤਾਂ ਉਸ ਨੂੰ ਮਾਰਨ ਲਈ ਕੋਈ ਵੀ ਦੋਸ਼ੀ ਨਹੀਂ ਹੋਵੇਗਾ। ਪਰ ਜੇ ਅਜਿਹਾ ਦਿਨ ਵੇਲੇ ਵਾਪਰਦਾ ਹੈ, ਤਾਂ ਉਹ ਬੰਦਾ ਜਿਸਨੇ ਉਸ ਨੂੰ ਮਾਰਿਆ, ਕਤਲ ਦਾ ਦੋਸ਼ੀ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਹ ਚੋਰ ਸੰਨ੍ਹ ਲਾਉਂਦਾ ਫੜਿਆ ਜਾਵੇ ਅਤੇ ਉਹ ਮਾਰ ਨਾਲ ਮਰ ਜਾਵੇ ਤਾਂ ਏਹ ਖੂਨ ਦਾ ਦੋਸ਼ ਨਹੀਂ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਉਹ ਚੋਰ ਸੰਨ੍ਹ ਲਾਉਂਦਾ ਫੜਿਆ ਜਾਵੇ ਅਤੇ ਉਹ ਮਾਰ ਨਾਲ ਮਰ ਜਾਵੇ ਤਾਂ ਇਹ ਖੂਨ ਦਾ ਦੋਸ਼ ਨਹੀਂ ਹੈ।