Exodus 22:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਉਸ ਬੰਦੇ ਕੋਲ ਕੋਟ ਨਹੀਂ ਹੋਵੇਗਾ ਤਾਂ ਉਸ ਕੋਲ ਆਪਣਾ ਸ਼ਰੀਰ ਢੱਕਣ ਲਈ ਕੁਝ ਨਹੀਂ ਹੋਵੇਗਾ। ਉਸ ਨੂੰ ਸੁੱਤਿਆਂ ਹ੍ਹੋਇਆਂ ਸਰਦੀ ਲੱਗ ਜਾਵੇਗੀ। ਅਤੇ ਜੇ ਉਹ ਮੇਰੇ ਅੱਗੇ ਪੁਕਾਰ ਕਰੇਗਾ, ਤਾਂ ਮੈਂ ਉਸਦੀ ਪੁਕਾਰ ਸੁਣਾਂਗਾ। ਮੈਂ ਧਿਆਨ ਦੇਵਾਂਗਾ ਕਿਉਂਕਿ ਮੈਂ ਮਿਹਰਬਾਨ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹੀ ਉਸ ਦਾ ਓਢਣਾ ਹੈ। ਏਹ ਉਸ ਦੇ ਸਰੀਰ ਲਈ ਚਾਦਰ ਹੈ, ਉਹ ਕਾਹਦੇ ਵਿੱਚ ਲੰਮਾ ਪਵੇਗਾ? ਐਉਂ ਹੋਵੇਗਾ ਕਿ ਜਦ ਉਹ ਮੇਰੇ ਅੱਗੇ ਦੁਹਾਈ ਦੇਵੇਗਾ ਤਾਂ ਮੈਂ ਸੁਣਾਂਗਾ ਕਿਉਂ ਜੋ ਮੈਂ ਕਿਰਪਾਲੂ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹੀ ਉਸ ਦਾ ਓੜ੍ਹਨਾ ਹੈ। ਇਹ ਉਸ ਦੇ ਸਰੀਰ ਲਈ ਚਾਦਰ ਹੈ, ਉਹ ਕਾਹਦੇ ਵਿੱਚ ਲੰਮਾ ਪਵੇਗਾ? ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਮੇਰੇ ਅੱਗੇ ਦੁਹਾਈ ਦੇਵੇਗਾ ਤਾਂ ਮੈਂ ਸੁਣਾਂਗਾ ਕਿਉਂ ਜੋ ਮੈਂ ਕਿਰਪਾਲੂ ਹਾਂ।