Exodus 23:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੱਤਵਾਂ ਵਰ੍ਹਾ ਧਰਤੀ ਦੇ ਆਰਾਮ ਦਾ ਖਾਸ ਸਮਾਂ ਹੋਣਾ ਚਾਹੀਦਾ ਹੈ, ਆਪਣੇ ਖੇਤਾਂ ਵਿੱਚ ਕੁਝ ਨਾ ਬੀਜੋ। ਜੇ ਓੱਥੇ ਕੋਈ ਫ਼ਸਲਾਂ ਉੱਗਦੀਆਂ ਹਨ, ਤਾਂ ਇਹ ਗਰੀਬ ਲੋਕਾਂ ਨੂੰ ਲੈ ਲੈਣ ਦਿਓ ਅਤੇ ਜੋ ਉਹ ਛੱਡਣ ਜੰਗਲੀ ਜਾਨਵਰਾਂ ਨੂੰ ਖਾ ਲੈਣ ਦਿਓ। ਅਜਿਹਾ ਹੀ ਤੁਹਾਨੂੰ ਆਪਣੇ ਅੰਗੂਰਾਂ ਦੇ ਬਾਗਾਂ ਨਾਲ ਅਤੇ ਜੈਤੂਨ ਦੇ ਰੁੱਖਾਂ ਨਾਲ ਵੀ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸੱਤਵੇਂ ਸਾਲ ਤੂੰ ਉਹ ਨੂੰ ਛੱਡ ਦੇਹ ਕਿ ਵੇਹਲੀ ਰਹੇ ਤਾਂ ਜੋ ਤੇਰੇ ਲੋਕਾਂ ਦੇ ਮੁਤਾਜ ਖਾਣ ਅਤੇ ਜੋ ਕੁਝ ਉਹ ਛੱਡਣ ਓਹ ਰੜੇ ਦੇ ਦਰਿੰਦੇ ਖਾਣ। ਐਉਂ ਤੂੰ ਆਪਣੀ ਦਾਖ ਅਤੇ ਜ਼ੈਤੂਨ ਦੀ ਵਾੜੀ ਨਾਲ ਵੀ ਕਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸੱਤਵੇਂ ਸਾਲ ਤੂੰ ਉਹ ਨੂੰ ਛੱਡ ਦੇ ਕਿ ਵਿਹਲੀ ਰਹੇ ਤਾਂ ਜੋ ਤੇਰੇ ਲੋਕਾਂ ਦੇ ਮੁਹਤਾਜ ਖਾਣ ਅਤੇ ਜੋ ਕੁਝ ਉਹ ਛੱਡਣ ਉਹ ਰੜੇ ਦੇ ਦਰਿੰਦੇ ਖਾਣ। ਇਸ ਤਰ੍ਹਾਂ ਤੂੰ ਆਪਣੀ ਦਾਖ਼ ਅਤੇ ਜ਼ੈਤੂਨ ਦੀ ਵਾੜੀ ਨਾਲ ਵੀ ਕਰ।