Exodus 23:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਤੁਹਾਨੂੰ ਲਾਲ ਸਾਗਰ ਤੋਂ ਲੈ ਕੇ ਫ਼ਰਾਤ ਨਦੀ ਤੱਕ ਦੀ ਸਾਰੀ ਧਰਤੀ ਦੇ ਦਿਆਂਗਾ। ਪੱਛਮੀ ਸਰਹੱਦ ਫ਼ਲਿਸਤੀ ਸਾਗਰ (ਭੂਮੱਧ ਸਾਗਰ) ਹੋਵੇਗੀ, ਅਤੇ ਪੂਰਬੀ ਸਰਹੱਦ ਅਰਬ ਦਾ ਮਾਰੂਥਲ ਹੋਵੇਗੀ। ਮੈਂ ਤੁਹਾਨੂੰ ਓੱਥੇ ਰਹਿੰਦੇ ਲੋਕਾਂ ਨੂੰ ਹਰਾਉਣ ਵਿੱਚ ਮਦਦ ਦੇਵਾਂਗਾ। ਅਤੇ ਤੁਸੀਂ ਉਨ੍ਹਾਂ ਸਾਰੇ ਲੋਕਾਂ ਨੂੰ ਉੱਥੋਂ ਕੱਢ ਦਿਉਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਤੁਹਾਡੀ ਹੱਦ ਲਾਲ ਸਮੁੰਦਰ ਤੋਂ ਫਲਿਸਤੀਆਂ ਦੇ ਸਮੁੰਦਰ ਤੀਕ ਅਤੇ ਉਜਾੜ ਤੋਂ ਦਰਿਆ (ਫਰਾਤ) ਤੀਕ ਠਹਿਰਾਵਾਂਗਾ ਕਿਉਂ ਜੋ ਮੈਂ ਤੁਹਾਡੇ ਹੱਥ ਵਿੱਚ ਉਸ ਧਰਤੀ ਦੇ ਵਸਨੀਕਾਂ ਨੂੰ ਦੇਵਾਂਗਾ ਅਤੇ ਤੁਸੀਂ ਉਨ੍ਹਾਂ ਨੂੰ ਆਪਣੇ ਅੱਗੋਂ ਧਿੱਕ ਦਿਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮੈਂ ਤੁਹਾਡੀ ਹੱਦ ਲਾਲ ਸਮੁੰਦਰ ਤੋਂ ਫ਼ਲਿਸਤੀਆਂ ਦੇ ਸਮੁੰਦਰ ਤੱਕ ਅਤੇ ਉਜਾੜ ਤੋਂ ਦਰਿਆ (ਫ਼ਰਾਤ) ਤੱਕ ਠਹਿਰਾਵਾਂਗਾ ਕਿਉਂ ਜੋ ਮੈਂ ਤੁਹਾਡੇ ਹੱਥ ਵਿੱਚ ਉਸ ਧਰਤੀ ਦੇ ਵਸਨੀਕਾਂ ਨੂੰ ਦੇਵਾਂਗਾ ਅਤੇ ਤੁਸੀਂ ਉਨ੍ਹਾਂ ਨੂੰ ਆਪਣੇ ਅੱਗੋਂ ਧੱਕ ਦਿਓਗੇ।