Exodus 27:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਜ਼ਿਂਮੇ ਦੀਵੇ ਦੀ ਦੇਖ-ਭਾਲ ਕਰਨ ਦਾ ਕੰਮ ਹੋਵੇਗਾ। ਉਹ ਮੰਡਲੀ ਵਾਲੇ ਤੰਬੂ ਦੇ ਪਹਿਲੇ ਕਮਰੇ ਵਿੱਚ ਜਾਣਗੇ। ਇਹ ਉਸ ਕਮਰੇ ਦੇ ਬਾਹਰ ਵਾਲਾ ਕਮਰਾ ਹੈ ਜਿਸਦੇ ਅੰਦਰ ਪਰਦੇ ਪਿੱਛੇ ਇਕਰਾਰਨਾਮਾ ਹੈ। (ਉਹ ਪਰਦਾ ਜਿਹੜਾ ਦੋਹਾਂ ਕਮਰਿਆਂ ਨੂੰ ਵੱਖ ਕਰਦਾ ਹੈ।) ਇਸ ਥਾਂ ਉੱਤੇ ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ ਕਿ ਯਹੋਵਾਹ ਦੇ ਸਨਮੁੱਖ ਦੀਵਾ ਸ਼ਾਮ ਤੋਂ ਸਵੇਰ ਤੱਕ ਲਗਾਤਾਰ ਬਲਦਾ ਰਹੇ। ਇਸਰਾਏਲ ਦੇ ਲੋਕਾਂ ਅਤੇ ਉਨ੍ਹਾਂ ਦੇ ਉਤਰਾਧਿਕਾਰੀਆਂ ਨੂੰ ਇਸ ਨੇਮ ਦੀ ਪਾਲਣਾ ਹਮੇਸ਼ਾ ਲਈ ਕਰਨੀ ਚਾਹੀਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੰਡਲੀ ਦੇ ਤੰਬੂ ਵਿੱਚ ਉਸ ਪੜਦੇ ਦੇ ਬਾਹਰ ਜਿਹੜਾ ਸਾਖੀ ਦੇ ਅੱਗੇ ਹੈ ਹਾਰੂਨ ਅਰ ਉਸ ਦੇ ਪੁੱਤ੍ਰ ਉਹ ਨੂੰ ਸ਼ਾਮ ਤੋਂ ਸਵੇਰ ਤੀਕ ਯਹੋਵਾਹ ਅੱਗੇ ਸਵਾਰਨ। ਏਹ ਸਦਾ ਦੀ ਬਿਧੀ ਪੀੜ੍ਹੀਆਂ ਤੀਕ ਇਸਰਾਏਲੀਆਂ ਵੱਲੋਂ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੰਡਲੀ ਦੇ ਤੰਬੂ ਵਿੱਚ ਉਸ ਪਰਦੇ ਦੇ ਬਾਹਰ ਜਿਹੜਾ ਸਾਖੀ ਦੇ ਅੱਗੇ ਹੈ ਹਾਰੂਨ ਅਤੇ ਉਸ ਦੇ ਪੁੱਤਰ ਉਹ ਨੂੰ ਸ਼ਾਮ ਤੋਂ ਸਵੇਰ ਤੱਕ ਯਹੋਵਾਹ ਅੱਗੇ ਸਜਾ ਕੇ ਰੱਖਣ। ਇਹ ਸਦਾ ਦੀ ਬਿਧੀ ਪੀੜ੍ਹੀਆਂ ਤੱਕ ਇਸਰਾਏਲੀਆਂ ਵੱਲੋਂ ਹੈ।