Exodus 28:38 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਇਸ ਨੂੰ ਆਪਣੇ ਸਿਰ ਉੱਤੇ ਬੰਨ੍ਹੇਗਾ। ਇਸ ਤਰ੍ਹਾਂ ਨਾਲ ਉਹ ਅਜਿਹੇ ਪਾਪ ਨੂੰ ਵੀ ਦੂਰ ਕਰ ਦੇਵੇਗਾ ਜਿਹੜਾ ਇਸਰਾਏਲ ਦੇ ਲੋਕਾਂ ਦੀਆਂ ਸੁਗਾਤਾਂ ਨਾਲ ਸੰਬੰਧਿਤ ਹੋਵੇਗਾ। ਇਹ ਸੁਗਾਤਾਂ ਉਹ ਹਨ ਜੋ ਲੋਕ ਯਹੋਵਾਹ ਨੂੰ ਦਿੰਦੇ ਹਨ। ਹਾਰੂਨ ਇਸ ਨੂੰ ਹਮੇਸ਼ਾ ਆਪਣੇ ਸਿਰ ਉੱਤੇ ਪਹਿਨੇਗਾ ਤਾਂ ਜੋ ਯਹੋਵਾਹ ਲੋਕਾਂ ਦੀਆਂ ਸੁਗਾਤਾਂ ਨੂੰ ਪਰਵਾਨ ਕਰ ਲਵੇ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਉਹ ਹਾਰੂਨ ਦੇ ਮਸਤਕ ਉੱਤੇ ਹੋਵੇ ਤਾਂ ਜੋ ਹਾਰੂਨ ਪਵਿੱਤ੍ਰ ਵਸਤਾਂ ਦੇ ਦੋਸ਼ ਨੂੰ ਚੁੱਕੇ ਜਿਹੜੀਆਂ ਇਸਰਾਏਲੀ ਪਵਿੱਤ੍ਰ ਕਰਨ ਅਰਥਾਤ ਉਨ੍ਹਾਂ ਦੇ ਸਾਰੇ ਪਵਿੱਤ੍ਰ ਪੁਨ ਦਾਨ, ਅਤੇ ਉਹ ਉਸ ਦੇ ਮਸਤਕ ਉੱਤੇ ਸਦਾ ਲਈ ਹੋਵੇ ਤਾਂ ਜੋ ਯਹੋਵਾਹ ਦੇ ਸਨਮੁਖ ਉਨ੍ਹਾਂ ਦੀ ਮਨਜੂਰੀ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਉਹ ਹਾਰੂਨ ਦੇ ਮਸਤਕ ਉੱਤੇ ਹੋਵੇ ਤਾਂ ਜੋ ਹਾਰੂਨ ਪਵਿੱਤਰ ਵਸਤਾਂ ਦੇ ਦੋਸ਼ ਨੂੰ ਚੁੱਕੇ ਜਿਹੜੀਆਂ ਇਸਰਾਏਲ ਪਵਿੱਤਰ ਕਰਨ ਅਰਥਾਤ ਉਨ੍ਹਾਂ ਦੇ ਸਾਰੇ ਪਵਿੱਤਰ ਪੁੰਨ ਦਾਨ, ਅਤੇ ਉਹ ਉਸ ਦੇ ਮਸਤਕ ਉੱਤੇ ਸਦਾ ਲਈ ਹੋਵੇ ਤਾਂ ਜੋ ਯਹੋਵਾਹ ਦੇ ਸਨਮੁਖ ਉਨ੍ਹਾਂ ਦੀ ਮਨਜ਼ੂਰੀ ਹੋਵੇ।