Exodus 28:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਤੇ ਉਸ ਦੇ ਪੁੱਤਰਾਂ ਨੂੰ ਹਰ ਉਸ ਸਮੇਂ ਇਹ ਵਸਤਰ ਪਹਿਣਣੇ ਚਾਹੀਦੇ ਹਨ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਹੋਣ। ਜਦੋਂ ਵੀ ਉਹ ਪਵਿੱਤਰ ਸਥਾਨ ਉੱਤੇ ਜਗਵੇਦੀ ਦੇ ਨੇੜੇ ਜਾਜਕਾਂ ਵਜੋਂ ਸੇਵਾ ਕਰਨ ਲਈ ਆਉਣ ਉਨ੍ਹਾਂ ਨੂੰ ਇਹ ਵਸਤਰ ਜ਼ਰੂਰ ਪਹਿਨਣੇ ਚਾਹੀਦੇ ਹਨ। ਜੇ ਉਹ ਇਹ ਵਸਤਰ ਨਹੀਂ ਪਹਿਨਣਗੇ ਤਾਂ ਉਹ ਗੁਨਾਹ ਦੇ ਦੋਸ਼ੀ ਹੋਣਗੇ ਅਤੇ ਉਨ੍ਹਾਂ ਨੂੰ ਮਰਨਾ ਪਵੇਗਾ। ਇਹ ਸਾਰਾ ਕੁਝ ਅਜਿਹੀ ਬਿਧੀ ਹੋਣੀ ਚਾਹੀਦੀ ਹੈ ਜੋ ਹਾਰੂਨ ਅਤੇ ਉਸ ਦੇ ਬਾਦ ਉਸ ਦੇ ਸਾਰੇ ਪਰਿਵਾਰ ਲਈ ਹਮੇਸ਼ਾ ਜਾਰੀ ਰਹੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਹਾਰੂਨ ਅਤੇ ਉਹ ਦੇ ਪੁੱਤ੍ਰਾਂ ਉੱਤੇ ਹੋਵੇ ਜਦ ਓਹ ਮੰਡਲੀ ਦੇ ਤੰਬੂ ਵਿੱਚ ਵੜਨ ਯਾ ਜਗਵੇਦੀ ਕੋਲ ਜਾਣ ਭਈ ਓਹ ਪਵਿੱਤ੍ਰ ਅਸਥਾਨ ਵਿੱਚ ਉਪਾਸਨਾ ਕਰਨ ਅਜੇਹਾ ਨਾ ਹੋਵੇ ਭਈ ਓਹ ਅਪਰਾਧੀ ਹੋਕੇ ਮਰਨ। ਏਹ ਉਹ ਦੇ ਲਈ ਅਤੇ ਉਹ ਦੇ ਪਿੱਛੋਂ ਉਹ ਦੀ ਅੰਸ ਲਈ ਸਦਾ ਦੀ ਬਿਧੀ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਹਾਰੂਨ ਅਤੇ ਉਹ ਦੇ ਪੁੱਤਰਾਂ ਉੱਤੇ ਹੋਵੇ ਜਦ ਉਹ ਮੰਡਲੀ ਦੇ ਤੰਬੂ ਵਿੱਚ ਵੜਨ ਜਾਂ ਜਗਵੇਦੀ ਕੋਲ ਜਾਣ ਕਿ ਉਹ ਪਵਿੱਤਰ ਸਥਾਨ ਵਿੱਚ ਉਪਾਸਨਾ ਕਰਨ ਅਜਿਹਾ ਨਾ ਹੋਵੇ ਕਿ ਉਹ ਅਪਰਾਧੀ ਹੋ ਕੇ ਮਰਨ। ਇਹ ਉਹ ਦੇ ਲਈ ਅਤੇ ਉਹ ਦੇ ਪਿੱਛੋਂ ਉਹ ਦੀ ਅੰਸ ਲਈ ਸਦਾ ਦੀ ਬਿਧੀ ਹੋਵੇ।