Exodus 29:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਭੇਡੂ ਨੂੰ ਮਾਰਕੇ ਉਸਦਾ ਕੁਝ ਖੂਨ ਇਕੱਠਾ ਕਰ ਲੈਣਾ। ਇਹ ਖੂਨ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਸੱਜੇ ਕੰਨਾਂ ਦੇ ਹੇਠਲੇ ਹਿੱਸੇ ਉੱਤੇ ਮਲ ਦੇਣਾ। ਕੁਝ ਖੂਨ ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਅਤੇ ਕੁਝ ਖੂਨ ਉਨ੍ਹਾਂ ਦੇ ਸੱਜੇ ਪੈਰਾਂ ਦੇ ਅੰਗੂਠਿਆਂ ਉੱਤੇ ਮਲ ਦੇਣਾ, ਫ਼ੇਰ ਖੂਨ ਨੂੰ ਜਗਵੇਦੀ ਦੇ ਚਾਰੇ ਪਾਸੇ ਛਿੜਕ ਦੇਣਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਸ ਛੱਤ੍ਰੇ ਨੂੰ ਕੱਟ ਸੁੱਟੀਂ ਅਰ ਉਸ ਦੇ ਲਹੂ ਵਿੱਚੋਂ ਲੈਕੇ ਹਾਰੂਨ ਦੇ ਸੱਜੇ ਕੰਨ ਦੀ ਪਾਪੜੀ ਉੱਤੇ ਅਤੇ ਉਸ ਦੇ ਪੁੱਤ੍ਰਾਂ ਦੇ ਸੱਜੇ ਕੰਨਾਂ ਦੀਆਂ ਪਾਪੜੀਆਂ ਉੱਤੇ ਅਤੇ ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਅਤੇ ਉਨ੍ਹਾਂ ਦੇ ਸੱਜੇ ਪੈਰਾਂ ਦੇ ਅੰਗੂਠਿਆਂ ਉੱਤੇ ਲਾਈਂ ਅਤੇ ਤੂੰ ਲਹੂ ਜਗਵੇਦੀ ਦੇ ਉੱਤੇ ਆਲੇ ਦੁਆਲੇ ਛਿੜਕ ਦੇਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਸ ਛੱਤਰੇ ਨੂੰ ਵੱਢ ਸੁੱਟੀਂ ਅਤੇ ਉਸ ਦੇ ਲਹੂ ਵਿੱਚੋਂ ਲੈ ਕੇ ਹਾਰੂਨ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਪੁੱਤਰਾਂ ਦੇ ਸੱਜੇ ਕੰਨਾਂ ਦੇ ਸਿਰਿਆਂ ਉੱਤੇ ਅਤੇ ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਲਾਈਂ ਅਤੇ ਤੂੰ ਲਹੂ ਜਗਵੇਦੀ ਦੇ ਉੱਤੇ ਆਲੇ-ਦੁਆਲੇ ਛਿੜਕ ਦੇਈਂ।