Exodus 29:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਜਗਵੇਦੀ ਤੋਂ ਕੁਝ ਖੂਨ ਲੈਣਾ, ਇਸ ਨੂੰ ਖਾਸ ਤੇਲ ਵਿੱਚ ਮਿਲਾ ਕੇ ਹਾਰੂਨ ਅਤੇ ਉਸ ਦੇ ਵਸਤਰਾਂ ਉੱਤੇ ਛਿੜਕ ਦੇਣਾ ਅਤੇ ਉਸ ਦੇ ਪੁੱਤਰਾਂ ਅਤੇ ਉਨ੍ਹਾਂ ਦੇ ਵਸਤਰਾਂ ਉੱਤੇ ਛਿੜਕ ਦੇਣਾ। ਇਹ ਦਰਸਾਵੇਗਾ ਕਿ ਹਾਰੂਨ ਅਤੇ ਉਸ ਦੇ ਪੁੱਤਰ ਮੇਰੀ ਖਾਸ ਤਰ੍ਹਾਂ ਨਾਲ ਸੇਵਾ ਕਰਦੇ ਹਨ ਅਤੇ ਉਨ੍ਹਾਂ ਦੇ ਵਸਤਰ ਸਿਰਫ਼ ਇਸ ਖਾਸ ਸੇਵਾ ਲਈ ਹੀ ਇਸਤੇਮਾਲ ਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਲਹੂ ਜਗਵੇਦੀ ਉੱਤੇ ਹੈ ਤੂੰ ਉਸ ਵਿੱਚੋਂ ਅਤੇ ਮਸਹ ਕਰਨ ਦੇ ਤੇਲ ਵਿੱਚੋਂ ਲੈਕੇ ਹਾਰੂਨ ਅਤੇ ਉਸ ਦੇ ਬਸਤ੍ਰ ਉੱਤੇ ਅਤੇ ਉਸ ਦੇ ਪੁੱਤ੍ਰਾਂ ਉੱਤੇ ਅਤੇ ਉਸ ਦੇ ਨਾਲ ਉਸ ਦੇ ਪੁੱਤ੍ਰਾਂ ਦੇ ਬਸਤ੍ਰਾਂ ਉੱਤੇ ਛਿੜਕੀਂ ਅਤੇ ਐਉਂ ਉਹ ਅਤੇ ਉਸ ਦਾ ਬਸਤ੍ਰ ਅਤੇ ਉਸ ਦੇ ਪੁੱਤ੍ਰ ਅਰ ਉਸ ਦੇ ਨਾਲ ਉਸ ਦੇ ਪੁੱਤਾਂ ਦੇ ਬਸਤ੍ਰ ਪਵਿੱਤ੍ਰ ਕੀਤੇ ਜਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਲਹੂ ਜਗਵੇਦੀ ਉੱਤੇ ਹੈ ਤੂੰ ਉਸ ਵਿੱਚੋਂ ਅਤੇ ਮਸਹ ਕਰਨ ਦੇ ਤੇਲ ਵਿੱਚੋਂ ਲੈ ਕੇ ਹਾਰੂਨ ਅਤੇ ਉਸ ਦੇ ਬਸਤ੍ਰ ਉੱਤੇ ਅਤੇ ਉਸ ਦੇ ਪੁੱਤਰਾਂ ਉੱਤੇ ਅਤੇ ਉਸ ਦੇ ਨਾਲ ਉਸ ਦੇ ਪੁੱਤਰਾਂ ਦੇ ਬਸਤ੍ਰਾਂ ਉੱਤੇ ਛਿੜਕੀਂ ਅਤੇ ਇਸ ਤਰ੍ਹਾਂ ਉਹ ਅਤੇ ਉਸ ਦਾ ਬਸਤ੍ਰ ਅਤੇ ਉਸ ਦੇ ਪੁੱਤਰ ਅਤੇ ਉਸ ਦੇ ਨਾਲ ਉਸ ਦੇ ਪੁੱਤਰਾਂ ਦੇ ਬਸਤ੍ਰ ਪਵਿੱਤਰ ਕੀਤੇ ਜਾਣ।