Exodus 29:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਸੀਂ ਪਹਿਲੇ ਲੇਲੇ ਨੂੰ ਚੜ੍ਹਾਵੋ, ਇਸਦੇ ਨਾਲ ਪੁਰਾਣੇ ਤੇਲ ਦੇ ਇੱਕ ਹਿਨ ਦੇ ਇੱਕ ਚੁਥਾਈ ਹਿੱਸੇ ਨਾਲ ਮਿਲੇ ਮੈਦੇ ਦੇ 8 ਕੱਪ ਅਤੇ ਮੈਅ ਦੇ ਇੱਕ ਹਿਨ ਦਾ ਇੱਕ ਕੁਆਟਰ ਮੈਅ ਦੀ ਭੇਟਾ ਵਜੋਂ ਚੜ੍ਹਾਵੋ। ਜਦੋਂ ਤੁਸੀਂ ਸ਼ਾਮ ਵੇਲੇ ਦੂਜੇ ਲੇਲੇ ਨੂੰ ਮਾਰੋਂ, ਪੁਰਾਣੇ ਤੇਲ ਦੇ ਇੱਕ ਹਿਨ ਦੇ ਇੱਕ ਚੁਥਾਈ ਹਿੱਸੇ ਨਾਲ ਮਿਲੇ ਮੈਦੇ ਦੇ 8 ਕੱਪ ਅਤੇ ਮੈਅ ਦੇ ਇੱਕ ਹਿਨ ਦਾ ਇੱਕ ਕੁਆਟਰ ਚੜ੍ਹਾਵੋ। ਇਹ ਉਵੇਂ ਹੀ ਹੈ ਜਿਵੇਂ ਤੁਸੀਂ ਸਵੇਰੇ ਕੀਤਾ ਸੀ। ਇਹ ਯਹੋਵਾਹ ਨੂੰ ਭੋਜਨ ਦੀ ਭੇਟ ਹੋਵੇਗੀ ਅਤੇ ਜਦੋਂ ਤੁਸੀਂ ਇਹ ਭੇਟ ਸਾੜੋਂਗੇ, ਇਹ ਯਹੋਵਾਹ ਅੱਗੇ ਪ੍ਰਸੰਨ ਕਰਨ ਵਾਲੀ ਸੁਗੰਧ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇੱਕ ਲੇਲੇ ਨਾਲ ਏਫਾ ਦੀ ਦਸਵੰਧ ਮੈਦਾ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਵਿੱਚ ਮਿਲਿਆ ਹੋਇਆ ਅਤੇ ਮਧ ਦੇ ਹੀਨ ਦੀ ਚੌਥਾਈ ਪੀਣ ਦੀ ਭੇਟ ਲਈ ਚੜ੍ਹਾਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇੱਕ ਲੇਲੇ ਨਾਲ ਏਫ਼ਾਹ ਦੀ ਦਸਵੰਧ ਮੈਦਾ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਪੀਣ ਦੀ ਭੇਟ ਲਈ ਚੜ੍ਹਾਵੀਂ