Exodus 3:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਪਰ ਜੇ ਮੈਂ ਇਸਰਾਏਲ ਦੇ ਲੋਕਾਂ ਕੋਲ ਜਾਵਾਂ ਤੇ ਉਨ੍ਹਾਂ ਨੂੰ ਆਖਾਂ, ‘ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਮੈਨੂੰ ਭੇਜਿਆ ਹੈ।’ ਤਾਂ ਲੋਕ ਪੁੱਛਣਗੇ, ‘ਉਸਦਾ ਕੀ ਨਾਮ ਹੈ?’ ਮੈਂ ਉਨ੍ਹਾਂ ਨੂੰ ਕੀ ਦੱਸਾਂ?”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, ਵੇਖ ਜਦ ਮੈਂ ਇਸਰਾਏਲੀਆਂ ਦੇ ਕੋਲ ਜਾਵਾਂ ਅਰ ਉਨ੍ਹਾਂ ਨੂੰ ਆਖਾਂ ਭਈ ਤੁਹਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਘੱਲਿਆ ਹੈ ਤਾਂ ਓਹ ਮੈਨੂੰ ਆਖਣਗੇ ਭਈ ਉਸ ਦਾ ਨਾਮ ਕੀ ਹੈ? ਤਾਂ ਮੈਂ ਉਨ੍ਹਾਂ ਨੂੰ ਕੀ ਦੱਸਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, ਵੇਖ, ਜਦ ਮੈਂ ਇਸਰਾਏਲੀਆਂ ਦੇ ਕੋਲ ਜਾਂਵਾਂ ਅਤੇ ਉਨ੍ਹਾਂ ਨੂੰ ਆਖਾਂ ਕਿ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ਤਦ ਉਹ ਮੈਨੂੰ ਆਖਣਗੇ ਕਿ ਉਸ ਦਾ ਨਾਮ ਕੀ ਹੈ? ਤਾਂ ਮੈਂ ਉਨ੍ਹਾਂ ਨੂੰ ਕੀ ਦੱਸਾਂ?