Exodus 3:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਤੈਨੂੰ ਲੋਕਾਂ ਨੂੰ ਇਹ ਆਖਣਾ ਚਾਹੀਦਾ ਹੈ; ‘ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਮੇਰਾ ਨਾਮ ਹਮੇਸ਼ਾ ਯਾਹਵੇਹ ਹੋਵੇਗਾ। ਇਸੇ ਤਰ੍ਹਾਂ ਲੋਕ ਪੀੜੀਆਂ ਦਰ ਪੀੜੀਆਂ ਤੱਕ ਮੈਨੂੰ ਜਾਨਣਗੇ।’ ਲੋਕਾਂ ਨੂੰ ਦੱਸ, ‘ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।’”
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਨੇ ਮੂਸਾ ਨੂੰ ਹੋਰ ਇਹ ਆਖਿਆ, ਤੂੰ ਇਸਰਾਏਲੀਆਂ ਨੂੰ ਐਉਂ ਆਖੀਂ ਕਿ ਯਹੋਵਾਹ ਤੁਹਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ, ਅਰ ਯਾਕੂਬ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਘੱਲਿਆ ਹੈ। ਸਦੀਪ ਕਾਲ ਤੋਂ ਮੇਰਾ ਏਹੋ ਹੀ ਨਾਮ ਹੈ ਅਤੇ ਪੀੜ੍ਹੀਓਂ ਪੀੜ੍ਹੀ ਮੇਰੀ ਏਹੋ ਹੀ ਯਾਦਗਾਰੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਮੂਸਾ ਨੂੰ ਹੋਰ ਇਹ ਆਖਿਆ, “ਤੂੰ ਇਸਰਾਏਲੀਆਂ ਨੂੰ ਅਜਿਹਾ ਆਖੀਂ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ। ਸਦੀਪਕਾਲ ਤੋਂ ਮੇਰਾ ਇਹੋ ਹੀ ਨਾਮ ਹੈ ਅਤੇ ਪੀੜ੍ਹੀਓਂ ਪੀੜ੍ਹੀ ਮੇਰੀ ਇਹੋ ਹੀ ਯਾਦਗਿਰੀ ਹੈ।”