Exodus 3:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇਹ ਵੀ ਆਖਿਆ, “ਜਾਹ ਅਤੇ ਲੋਕਾਂ ਦੇ ਬਜ਼ੁਰਗਾਂ ਨੂੰ ਇੱਕਸਾਥ ਇਕੱਠਿਆਂ ਕਰ ਅਤੇ ਉਨ੍ਹਾਂ ਨੂੰ ਦੱਸ, ‘ਯਾਹਵੇਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ, ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਮੈਨੂੰ ਪ੍ਰਗਟ ਹੋਇਆ ਅਤੇ ਉਸ ਨੇ ਆਖਿਆ; ਮੈਂ ਤੁਹਾਡੇ ਅਤੇ ਉਨ੍ਹਾਂ ਗੱਲਾਂ ਵੱਲ ਧਿਆਨ ਦਿੱਤਾ ਹੈ ਜੋ ਤੁਹਾਡੇ ਨਾਲ ਮਿਸਰ ਵਿੱਚ ਵਾਪਰ ਰਹੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਾਹ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਇਕੱਠੇ ਕਰ ਅਤੇ ਉਨ੍ਹਾਂ ਨੂੰ ਆਖ ਕਿ ਯਹੋਵਾਹ ਤੁਹਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ, ਅਬਰਾਹਾਮ, ਇਸਹਾਕ, ਯਾਕੂਬ ਦੇ ਪਰਮੇਸ਼ੁਰ ਐਉਂ ਆਖਦਿਆਂ ਮੈਨੂੰ ਦਰਸ਼ਣ ਦਿੱਤਾ ਕਿ ਮੈਂ ਜਰੂਰ ਤੁਹਾਡੀ ਖ਼ਬਰ ਲਈ ਅਤੇ ਜੋ ਕੁਝ ਮਿਸਰ ਵਿੱਚ ਤੁਹਾਡੇ ਉੱਤੇ ਬੀਤਿਆ ਹੈ ਡਿੱਠਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾ, ਇਸਰਾਏਲ ਦੇ ਬਜ਼ੁਰਗਾਂ ਨੂੰ ਇਕੱਠੇ ਕਰ ਅਤੇ ਉਨ੍ਹਾਂ ਨੂੰ ਆਖ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖ ਕੇ ਮੈਨੂੰ ਦਰਸ਼ਣ ਦਿੱਤਾ ਕਿ ਮੈਂ ਜ਼ਰੂਰ ਤੁਹਾਡੀ ਖ਼ਬਰ ਲਈ ਹੈ ਅਤੇ ਜੋ ਕੁਝ ਮਿਸਰ ਵਿੱਚ ਤੁਹਾਡੇ ਉੱਤੇ ਬੀਤਿਆ ਹੈ, ਉਹ ਸਭ ਵੇਖਿਆ ਹੈ।