Exodus 3:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਬਜ਼ੁਰਗ ਤੇਰੀ ਗੱਲ ਸੁਣਨਗੇ। ਤੂੰ ਤੇ ਬਜ਼ੁਰਗ ਵੀ ਮਿਸਰ ਦੇ ਰਾਜੇ ਕੋਲ ਜਾਵੋਂਗੇ ਅਤੇ ਉਸ ਨੂੰ ਦੱਸੋਂਗੇ, ‘ਯਹੋਵਾਹ ਇਬਰਾਨੀ ਲੋਕਾਂ ਦਾ ਪਰਮੇਸ਼ੁਰ ਸਾਡੇ ਕੋਲ ਆਇਆ ਅਤੇ ਸਾਨੂੰ ਤਿੰਨ ਦਿਨ ਮਾਰੂਥਲ ਵਿੱਚ ਸਫ਼ਰ ਕਰਨ ਲਈ ਆਖਿਆ। ਓੱਥੇ ਸਾਨੂੰ ਯਾਹਵੇਹ, ਸਾਡੇ ਪਰਮੇਸ਼ੁਰ ਨੂੰ ਬਲੀਆਂ ਜ਼ਰੂਰ ਚੜ੍ਹਾਉਣੀਆਂ ਚਾਹੀਦੀਆਂ ਹਨ।’
Punjabi Bible 2016 - ਪਵਿੱਤਰ ਬਾਈਬਲ O.V.
ਓਹ ਤੇਰਾ ਬੋਲ ਸੁਣਨਗੇ ਅਤੇ ਤੂੰ ਅਰ ਇਸਰਾਏਲ ਦੇ ਬਜ਼ੁਰਗ ਮਿਸਰ ਦੇ ਰਾਜੇ ਦੇ ਕੋਲ ਜਾ ਕੇ ਉਸ ਨੂੰ ਆਖਿਓ ਕਿ ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਸਾਨੂੰ ਮਿਲਿਆ ਹੈ। ਹੁਣ ਤੂੰ ਸਾਨੂੰ ਤਿੰਨਾਂ ਦਿਨਾਂ ਦੇ ਪੈਂਡੇ ਲਈ ਉਜਾੜ ਵਿੱਚ ਜਾਣ ਦੇਹ ਤਾਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੇਰੀ ਗੱਲ ਨੂੰ ਸੁਣਨਗੇ, ਤੂੰ ਅਤੇ ਇਸਰਾਏਲ ਦੇ ਬਜ਼ੁਰਗ ਮਿਸਰ ਦੇ ਰਾਜੇ ਦੇ ਕੋਲ ਜਾ ਕੇ ਉਸ ਨੂੰ ਆਖਿਓ ਕਿ ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਸਾਨੂੰ ਮਿਲਿਆ ਹੈ। ਹੁਣ ਤੂੰ ਸਾਨੂੰ ਤਿੰਨ ਦਿਨਾਂ ਦੇ ਰਸਤੇ ਲਈ ਉਜਾੜ ਵਿੱਚ ਜਾਣ ਦੇ ਤਾਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ।