Exodus 3:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਸਾਰੀਆਂ ਇਬਰਾਨੀ ਔਰਤਾਂ ਨੂੰ ਆਪਣੇ ਮਿਸਰੀ ਗੁਆਂਢੀਆਂ ਅਤੇ ਆਪਣੇ ਘਰਾਂ ਵਿੱਚ ਰਹਿੰਦੀਆਂ ਮਿਸਰੀ ਔਰਤਾਂ ਪਾਸੋਂ ਚਾਂਦੀ ਸੋਨਾ ਅਤੇ ਵੱਧੀਆ ਕੱਪੜੇ ਮੰਗਣੇ ਚਾਹੀਦੇ ਹਨ। ਜਦੋਂ ਤੁਸੀਂ ਮਿਸਰ ਛੱਡੋਂ, ਉਨ੍ਹਾਂ ਸੁਗਾਤਾਂ ਨੂੰ ਆਪਣੇ ਬੱਚਿਆਂ ਉੱਪਰ ਪਾ ਦਿਓ। ਇਸ ਤਰ੍ਹਾਂ ਤੁਸੀਂ ਮਿਸਰੀਆਂ ਦੀ ਦੌਲਤ ਆਪਣੇ ਨਾਲ ਲੈ ਜਾਵੋਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਇੱਕ ਇੱਕ ਤੀਵੀਂ ਆਪਣੀ ਗਵਾਂਢਣ ਤੋਂ ਅਰ ਉਸ ਤੋਂ ਜੋ ਉਸ ਦੇ ਘਰ ਵਿੱਚ ਰਹਿੰਦੀ ਹੈ ਚਾਂਦੀ ਦੇ ਗਹਿਣੇ ਅਰ ਸੋਨੇ ਦੇ ਗਹਿਣੇ ਅਰ ਬਸਤ੍ਰ ਮੰਗੇਗੀ ਅਤੇ ਤੁਸੀਂ ਆਪਣੇ ਪੁੱਤ੍ਰਾਂ ਅਤੇ ਧੀਆਂ ਦੇ ਪਾਓਗੇ ਅਰ ਮਿਸਰੀਆਂ ਨੂੰ ਲੁੱਟ ਲਓਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਇੱਕ-ਇੱਕ ਔਰਤ ਆਪਣੀ ਗੁਆਂਢਣ ਤੋਂ ਅਤੇ ਉਸ ਤੋਂ ਜੋ ਉਸ ਦੇ ਘਰ ਵਿੱਚ ਰਹਿੰਦੀ ਹੈ, ਚਾਂਦੀ ਦੇ ਗਹਿਣੇ, ਸੋਨੇ ਦੇ ਗਹਿਣੇ ਅਤੇ ਬਸਤਰ ਮੰਗੇਗੀ ਅਤੇ ਤੁਸੀਂ ਆਪਣੇ ਪੁੱਤਰਾਂ ਅਤੇ ਧੀਆਂ ਦੇ ਪਾਓਗੇ ਅਤੇ ਮਿਸਰੀਆਂ ਨੂੰ ਲੁੱਟ ਲਓਗੇ।