Exodus 3:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਮੈਂ ਹੇਠਾਂ ਜਾਵਾਂਗਾ ਅਤੇ ਆਪਣੇ ਲੋਕਾਂ ਨੂੰ ਮਿਸਰੀਆਂ ਤੋਂ ਬਚਾਵਾਂਗਾ। ਮੈਂ ਉਨ੍ਹਾਂ ਨੂੰ ਇਸ ਧਰਤੀ ਤੋਂ ਕੱਢ ਕੇ ਉਸ ਧਰਤੀ ਤੇ ਲੈ ਜਾਵਾਂਗਾ ਜੋ ਚੰਗੀ ਅਤੇ ਵਿਸ਼ਾਲ ਹੈ ਅਤੇ ਦੁੱਧ ਅਤੇ ਸ਼ਹਿਦ ਜਿਹੀਆਂ ਚੰਗੀਆਂ ਚੀਜ਼ਾਂ ਨਾਲ ਭਰਪੂਰ ਹੈ। ਭਿੰਨ-ਭਿੰਨ ਕੌਮਾਂ ਦੇ ਲੋਕ ਉੱਥੇ ਰਹਿੰਦੇ ਹਨ, ਉਹ ਹਨ; ਕਨਾਨੀ, ਹਿੱਤੀ, ਅਮੋਰੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉੱਤਰਿਆ ਹਾਂ ਤਾਂ ਜੋ ਉਨ੍ਹਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਵਾਂ ਅਤੇ ਉਸ ਧਰਤੀ ਵਿੱਚੋਂ ਕੱਢ ਕੇ ਅੱਛੀ ਅਤੇ ਮੋਕਲੀ ਧਰਤੀ ਵਿੱਚ ਜਿੱਥੇ ਦੁੱਧ ਅਰ ਸ਼ਹਿਤ ਵੱਗਦਾ ਹੈ ਅਰਥਾਤ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫਰਿਜ਼ੀਆਂ, ਹਿੱਵੀਆਂ ਅਰ ਯਬੂਸੀਆਂ ਦੀ ਥਾਂ ਵਿੱਚ ਉਤਾਹਾਂ ਲਿਆਵਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਤਰਿਆ ਹਾਂ, ਤਾਂ ਜੋ ਉਨ੍ਹਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਵਾਂ ਅਤੇ ਉਸ ਧਰਤੀ ਵਿੱਚੋਂ ਕੱਢ ਕੇ ਚੰਗੀ ਅਤੇ ਉਪਜਾਊ ਧਰਤੀ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ ਅਰਥਾਤ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਥਾਂ ਵਿੱਚ ਉਤਾਹਾਂ ਲਿਆਵਾਂ।