Exodus 30:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਵਿੱਚੋਂ ਕੁਝ ਧੂਫ਼ ਨੂੰ ਪੀਸੋ, ਜਦੋਂ ਤੱਕ ਕਿ ਇੱਕ ਬਰੀਕ ਪਾਉਡਰ ਨਾ ਬਣ ਜਾਵੇ। ਇਸ ਪਾਉਡਰ ਨੂੰ ਮੰਡਲੀ ਵਾਲੇ ਤੰਬੂ ਵਿੱਚ ਇਕਰਾਰਨਾਮੇ ਦੇ ਸਾਹਮਣੇ ਰੱਖ ਦਿਉ, ਜਿੱਥੇ ਮੈਂ ਤੁਹਾਨੂੰ ਮਿਲਦਾ ਹਾਂ। ਤੁਹਾਨੂੰ ਇਹ ਧੂਫ਼ ਪਾਉਡਰ ਸਿਰਫ਼ ਇਸਦੇ ਖਾਸ ਮਨੋਰਥ ਲਈ ਹੀ ਵਰਤਣਾ ਚਾਹੀਦਾ ਹੈ। ਇਹ ਅੱਤ ਪਵਿੱਤਰ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਸ ਵਿੱਚੋਂ ਕੁਝ ਅੱਤ ਮਹੀਨ ਪੀਹ ਕੇ ਉਹ ਨੂੰ ਸਾਖੀ ਦੇ ਸੰਦੂਕ ਅੱਗੇ ਮੰਡਲੀ ਦੇ ਤੰਬੂ ਵਿੱਚ ਰੱਖੀਂ ਜਿੱਥੇ ਮੈਂ ਤੈਨੂੰ ਮਿਲਾਂਗਾ। ਏਹ ਤੁਹਾਡੇ ਲਈ ਅੱਤ ਪਵਿੱਤ੍ਰ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਸ ਵਿੱਚੋਂ ਕੁਝ ਬਹੁਤ ਮਹੀਨ ਪੀਹ ਕੇ ਉਹ ਨੂੰ ਸਾਖੀ ਦੇ ਸੰਦੂਕ ਅੱਗੇ ਮੰਡਲੀ ਦੇ ਤੰਬੂ ਵਿੱਚ ਰੱਖੀਂ ਜਿੱਥੇ ਮੈਂ ਤੈਨੂੰ ਮਿਲਾਂਗਾ। ਇਹ ਤੁਹਾਡੇ ਲਈ ਬਹੁਤ ਪਵਿੱਤਰ ਹੋਵੇ।