Exodus 32:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਦੇਖਿਆ ਕਿ ਬਹੁਤ ਸਮਾਂ ਬੀਤ ਗਿਆ ਸੀ ਅਤੇ ਮੂਸਾ ਪਰਬਤ ਤੋਂ ਹੇਠਾਂ ਨਹੀਂ ਆਇਆ ਸੀ। ਇਸ ਲਈ ਲੋਕ ਹਾਰੂਨ ਦੇ ਦੁਆਲੇ ਇਕੱਠੇ ਹੋ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਦੇਖ, ਮੂਸਾ ਨੇ ਸਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ। ਪਰ ਅਸੀਂ ਇਹ ਨਹੀਂ ਜਾਣਦੇ ਕਿ ਉਸ ਨਾਲ ਕੀ ਵਾਪਰਿਆ ਹੈ। ਇਸ ਲਈ ਸਾਡੇ ਲਈ ਕੁਝ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਤੁਰਨ ਅਤੇ ਸਾਡੀ ਅਗਵਾਈ ਕਰਨ।”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਲੋਕਾਂ ਨੇ ਵੇਖਿਆ ਭਈ ਮੂਸਾ ਨੇ ਪਹਾੜੋਂ ਲਹਿਣ ਵਿੱਚ ਚਿਰ ਲਾ ਦਿੱਤਾ ਹੈ ਤਾਂ ਲੋਕਾਂ ਨੇ ਹਾਰੂਨ ਕੋਲ ਇਕੱਠੇ ਹੋਕੇ ਉਹ ਨੂੰ ਆਖਿਆ, ਉੱਠ ਅਤੇ ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਚੱਲਣ ਕਿਉਂ ਜੋ ਏਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਹੈ ਅਸੀਂ ਨਹੀਂ ਜਾਣਦੇ ਉਹ ਨੂੰ ਕੀ ਹੋ ਗਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਲੋਕਾਂ ਨੇ ਵੇਖਿਆ ਕਿ ਮੂਸਾ ਨੇ ਪਰਬਤ ਤੋਂ ਉਤਰਨ ਵਿੱਚ ਚਿਰ ਲਾ ਦਿੱਤਾ ਹੈ ਤਾਂ ਲੋਕਾਂ ਨੇ ਹਾਰੂਨ ਕੋਲ ਇਕੱਠੇ ਹੋ ਕੇ ਉਹ ਨੂੰ ਆਖਿਆ, ਉੱਠ ਅਤੇ ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਚੱਲਣ ਕਿਉਂ ਜੋ ਇਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਹੈ ਅਸੀਂ ਨਹੀਂ ਜਾਣਦੇ ਉਹ ਨੂੰ ਕੀ ਹੋ ਗਿਆ ਹੈ।