Exodus 32:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਤੁਸੀਂ ਆਪਣੇ ਲੋਕਾਂ ਨੂੰ ਤਬਾਹ ਕਰ ਦਿੰਦੇ ਹੋ। ਤਾਂ ਮਿਸਰੀ ਲੋਕ ਆਖ ਸੱਕਦੇ ਹਨ, ‘ਯਹੋਵਾਹ ਨੇ ਆਪਣੇ ਲੋਕਾਂ ਨਾਮ ਮੰਦੀਆਂ ਗੱਲਾਂ ਕਰਨ ਦੀ ਵਿਉਂਤ ਬਣਾਈ। ਇਸੇ ਲਈ ਉਹ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਬਾਹਰ ਲੈ ਗਿਆ। ਉਹ ਉਨ੍ਹਾਂ ਨੂੰ ਪਹਾੜਾਂ ਵਿੱਚ ਲਿਜਾਕੇ ਮਾਰਨਾ ਚਾਹੁੰਦਾ ਸੀ। ਉਹ ਉਨ੍ਹਾਂ ਨੂੰ ਧਰਤੀ ਤੋਂ ਹੂੰਝ ਦੇਣ ਚਾਹੁੰਦਾ ਸੀ।’ ਇਸ ਲਈ ਆਪਣੇ ਲੋਕਾਂ ਉੱਪਰ ਕਰੋਧਵਾਨ ਨਾ ਹੋਵੋ। ਕਿਰਪਾ ਕਰਕੇ ਆਪਣਾ ਵਿੱਚਾਰ ਬਦਲ ਦਿਉ। ਆਪਣੇ ਲੋਕਾਂ ਨੂੰ ਤਬਾਹ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਮਿਸਰੀ ਕਿਉਂ ਆਖਣ ਭਈ ਉਹ ਉਨ੍ਹਾਂ ਨੂੰ ਬੁਰਿਆਈ ਲਈ ਲੈ ਗਿਆ ਤਾਂ ਜੋ ਉਨ੍ਹਾਂ ਨੂੰ ਪਹਾੜਾਂ ਵਿੱਚ ਮਾਰ ਸੁੱਟੇ ਅਤੇ ਉਨ੍ਹਾਂ ਨੂੰ ਜ਼ਮੀਨ ਉੱਤੋਂ ਮੁਕਾ ਦੇਵੇ? ਆਪਣੇ ਕਰੋਧ ਦੇ ਭੜਕਣ ਨੂੰ ਮੋੜ ਲੈ ਅਤੇ ਆਪਣੇ ਲੋਕਾਂ ਉੱਤੇ ਬੁਰਿਆਈ ਲਾਉਣ ਤੋਂ ਹਟ ਜਾਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਿਸਰੀ ਕਿਉਂ ਆਖਣ ਕਿ ਉਹ ਉਨ੍ਹਾਂ ਨੂੰ ਬੁਰਿਆਈ ਲਈ ਲੈ ਗਿਆ, ਤਾਂ ਜੋ ਉਨ੍ਹਾਂ ਨੂੰ ਪਹਾੜਾਂ ਵਿੱਚ ਮਾਰ ਸੁੱਟੇ ਅਤੇ ਉਨ੍ਹਾਂ ਨੂੰ ਧਰਤੀ ਉੱਤੋਂ ਮੁਕਾ ਦੇਵੇ? ਤੂੰ ਆਪਣੇ ਕ੍ਰੋਧ ਦੇ ਭੜਕਣ ਨੂੰ ਮੋੜ ਲੈ ਅਤੇ ਆਪਣੇ ਲੋਕਾਂ ਉੱਤੇ ਬੁਰਿਆਈ ਲਿਆਉਣ ਤੋਂ ਹਟ ਜਾ।